ਪੰਜਾਬ ਦੇ ਵਿਕਾਸ ਦੇ ਚਾਲਕਾਂ ਵਜੋਂ MSME ਨਿਰਯਾਤ ‘ਤੇ ਵਰਕਸ਼ਾਪ ਦਾ ਉਦਘਾਟਨ ਕੀਤਾ
ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਇੱਕ ਮਜ਼ਬੂਤ ਮਾਮਲਾ ਪੇਸ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਦੇ ਉਦਯੋਗਾਂ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਪ੍ਰੋਤਸਾਹਨ ਦੀ ਮੰਗ ਕੀਤੀ ਗਈ ਹੈ।
ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਐੱਮਐੱਸਐੱਮਈ ਬਰਾਮਦਾਂ ਨੂੰ ਪੰਜਾਬ ਦੇ ਵਿਕਾਸ ਦੇ ਡ੍ਰਾਈਵਰ ਵਜੋਂ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਦੇ ਬਰਾਬਰ ਪੰਜਾਬ ਦੇ ਉਦਯੋਗਪਤੀਆਂ ਨੂੰ ਸਬਸਿਡੀਆਂ ਅਤੇ ਪ੍ਰੋਤਸਾਹਨ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਪਹਾੜੀ ਰਾਜਾਂ ਦੀ ਤਰਜ਼ ‘ਤੇ ਕਾਰੋਬਾਰੀ ਸੌਖ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿਉਂਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਕਾਰਨ ਸੂਬਾ ਉਦਯੋਗਿਕ ਵਿਕਾਸ ਵਿੱਚ ਪਛੜ ਗਿਆ ਹੈ।
ਐਮਐਸਐਮਈਜ਼ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਐਮਐਸਐਮਈ ਨੂੰ ਸੂਬੇ ਦੇ ਤੇਜ਼ੀ ਨਾਲ ਵਿਕਾਸ ਲਈ ਇੱਕ ਟੀਮ ਵਜੋਂ ਕੰਮ ਕਰਨਾ ਹੋਵੇਗਾ।