ਖਾਦਾਂ ਦੀ ਜ਼ਿਆਦਾ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ‘ਤੇ ਜ਼ੋਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਆਗਾਮੀ ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਮਾਹਿਰਾਂ ਵੱਲੋਂ ਸਿਫ਼ਾਰਸ਼ ਕੀਤੀਆਂ ਮਾਤਰਾਵਾਂ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਸੰਧਵਾਂ ਨੇ ਫਾਸਫੋਰਸ ਦੇ ਬਦਲ ਵਜੋਂ NPK ਦਾ ਹਵਾਲਾ ਦਿੰਦੇ ਹੋਏ ਮਾਹਿਰਾਂ ਦੁਆਰਾ ਦੱਸੇ ਅਨੁਸਾਰ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਡੀਏਪੀ ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਬਾਇਓ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਸਪੀਕਰ ਨੇ ਕਿਹਾ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਵੀਰ ਕਿਸਾਨ ਕਾਲ ਸੈਂਟਰ (ਟੋਲ-ਫ੍ਰੀ: 18001801551) ‘ਤੇ ਸੰਪਰਕ ਕਰ ਸਕਦੇ ਹਨ।
ਸਪੀਕਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ•ਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਨੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ।