ਪੰਜਾਬ ਵਿੱਚ ‘ਆਪ’ ਦੀ ਪ੍ਰਧਾਨਗੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ (AAP) ਦੇ ਪੰਜਾਬ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਇਸ ਦੇ ਨਾਲ ਹੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੇ ਨਵੇਂ ਪ੍ਰਧਾਨ ਲਈ ਚੋਣ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਰਟੀ ਨੂੰ ਪੂਰੇ ਸਮੇਂ ਦੇ ਪ੍ਰਧਾਨ ਦੀ ਲੋੜ ਹੈ। ਪ੍ਰਧਾਨ ਅਜਿਹਾ ਹੋਣਾ ਚਾਹੀਦਾ ਹੈ ਜੋ ਪਾਰਟੀ ਨੂੰ ਸਮਰਪਿਤ ਹੋਵੇ, ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦਾ ਹੋਵੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਸਹਿਮਤ ਹੋਵੇ।
ਇਹ ਨਾਮ ਪ੍ਰਧਾਨ ਦੇ ਅਹੁਦੇ ਦੀ ਦੌੜ ਦੇ ਵਿੱਚ ਸਭ ਤੋਂ ਅੱਗੇ
ਸੂਤਰਾਂ ਅਨੁਸਾਰ ਇਨ੍ਹਾਂ ਸਾਰੀਆਂ ਗੱਲਾਂ ਨੂੰ ਮੁੱਖ ਰੱਖਦਿਆਂ ਪਾਰਟੀ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਅਮਨ ਅਰੋੜਾ ਚਰਚਿਤ ਚਿਹਰਾ ਹੈ ਅਤੇ ਲੋਕਾਂ ਦੇ ਮਨਾਂ ਵਿੱਚ ਚੰਗੀ ਛਾਪ ਵੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਰਟੀ ਵਰਕਰਾਂ ਦਾ ਵੀ ਪੂਰਾ ਸਮਰਥਨ ਹੈ ਅਤੇ ਪਾਰਟੀ ਦੇ ਕਿਸੇ ਵੀ ਆਗੂ ਜਾਂ ਵਰਕਰ ਨਾਲ ਉਨ੍ਹਾਂ ਦਾ ਕੋਈ ਵਿਵਾਦ ਨਹੀਂ ਹੈ। ਅਮਨ ਅਰੋੜਾ ਵਿਰੋਧੀ ਪਾਰਟੀ ਦੇ ਸਵਾਲਾਂ ਦੇ ਜਵਾਬ ਵੀ ਜ਼ੋਰਦਾਰ ਤਰੀਕੇ ਨਾਲ ਦਿੱਤੇ, ਜਿਸ ਕਾਰਨ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਜਾ ਸਕਦਾ ਹੈ।