ਜਲੰਧਰ ‘ਚ ਪੁਲਿਸ ਨੇ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖੌਫਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ ਕੀਤੇ

0
82
ਜਲੰਧਰ 'ਚ ਪੁਲਿਸ ਨੇ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖੌਫਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ ਕੀਤੇ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਲੜਾਈ ਦੇ ਦੌਰਾਨ, ਕੌਸ਼ਲ-ਬੰਬੀਹਾ ਗੈਂਗ ਦੇ ਦੋ ਖੌਫਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦੇ ਹੋਏ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ।

ਦੋਵਾਂ ਗੈਂਗਸਟਰਾਂ ਦੀ ਪਛਾਣ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ ਵਜੋਂ ਹੋਈ ਹੈ, ਜਿਨ੍ਹਾਂ ਦਾ ਨਾਮ 17 ਅਕਤੂਬਰ, 2024 ਨੂੰ ਥਾਣਾ ਭਾਰਗੋ ਕੈਂਪ ਵਿਖੇ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਅਗਲੀ ਜਾਂਚ ਦੌਰਾਨ ਸਾਹਮਣੇ ਆਉਣ ਤੋਂ ਬਾਅਦ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਪੁਲਿਸ ਟੀਮਾਂ ਨੇ ਇਸ ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਛੇ ਹੋ ਗਈਆਂ ਹਨ।

ਡੀਜੀਪੀ ਨੇ ਦੱਸਿਆ ਕਿ ਦੋਵੇਂ ਦੋਸ਼ੀ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ ਅਤੇ ਹੁਸ਼ਿਆਰਪੁਰ, ਐਸ.ਬੀ.ਐਸ.ਨਗਰ, ਕਪੂਰਥਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ ਵੱਡੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਗਰੋਹਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।

LEAVE A REPLY

Please enter your comment!
Please enter your name here