ਬਠਿੰਡਾ ‘ਚ ਛੱਠ ਪੂਜਾ ਦੌਰਾਨ ਹੋਏ ਤਕ*ਰਾਰ ਤੋਂ ਬਾਅਦ ਪ੍ਰਵਾਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

0
122
ਬਠਿੰਡਾ 'ਚ ਛੱਠ ਪੂਜਾ ਦੌਰਾਨ ਹੋਏ ਤਕ*ਰਾਰ ਤੋਂ ਬਾਅਦ ਪ੍ਰਵਾਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Spread the love

 

ਬਠਿੰਡਾ ਨਿਊਜ਼: ਪੂਰੇ ਦੇਸ਼ ਦੇ ਵਿੱਚ ਛੱਠ ਪੂਜਾ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਪਰ ਬਠਿੰਡਾ ਤੋਂ ਤਿਉਹਾਰ ਦੇ ਦੌਰਾਨ ਹੀ ਮਾੜੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਬਠਿੰਡਾ ਵਿਖੇ ਇਸ ਤਿਉਹਾਰ ਦੌਰਾਨ ਹੋਈ ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਪ੍ਰਵਾਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਤਕਰਾਰ ਦੇ ਚੱਲਦੇ ਕੀਤਾ ਗਿਆ ਕਤਲ

ਇਸ ਕਤਲ ਦੀ ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਥਾਣਾ ਸਿਵਲ ਲਾਈਨ ਦਾ ਘਿਰਾਓ ਕੀਤਾ ਗਿਆ ਹੈ। ਮ੍ਰਿਤਕ ਮਹਾਂਵੀਰ ਪਾਸਵਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਜਦੋਂ ਕੱਲ੍ਹ ਛੱਠ ਪੂਜਾ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਤਾਂ ਇਸ ਦੌਰਾਨ ਉਸਦੇ ਭਰਾ ਦੇ ਮੋਟਰਸਾਈਕਲ ਵਿੱਚ ਕੁਝ ਨੌਜਵਾਨਾਂ ਵੱਲੋਂ ਆ ਕੇ ਮੋਟਰਸਾਈਕਲ ਮਾਰਿਆ ਗਿਆ। ਜਿਸ ਕਰਕੇ ਤਕਰਾਰ ਹੋ ਗਈ ਸੀ। ਜਦੋਂ ਮਹਾਂਵੀਰ ਪਾਸਵਾਨ ਆਪਣੇ ਘਰ ਆਇਆ ਤਾਂ ਗਲੀ ਵਿੱਚ ਆਏ ਕੁਝ ਨੌਜਵਾਨਾਂ ਵੱਲੋਂ ਉਸ ਨੂੰ ਬਾਹਰ ਬੁਲਾ ਲਿਆ ਗਿਆ ਅਤੇ ਉਸ ਉੱਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਇਸ ਹਮਲੇ ਤੋਂ ਬਾਅਦ ਜਖਮੀ ਹੋਏ ਮਹਾਂਵੀਰ ਪਾਸਵਾਨ ਨੇ ਦਮ ਤੋੜ ਦਿੱਤਾ।

ਪਰਿਵਾਰ ਕਰ ਰਿਹਾ ਇਨਸਾਫ ਦੀ ਮੰਗ

ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮਹਾਂਵੀਰ ਪਾਸਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਸਿਵਲ ਲਾਈਨ ਦਾ ਘਰਾਓ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਗਈ

ਉਧਰ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਇਸ ਘਟਨਾ ਸਬੰਧੀ ਰਾਤ ਹੀ ਪੁਲਿਸ ਨੂੰ ਸੂਚਨਾ ਮਿਲੀ ਸੀ ਪੁਲਿਸ ਵੱਲੋਂ ਮ੍ਰਿਤਕ ਦੇ ਭਾਈ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 

LEAVE A REPLY

Please enter your comment!
Please enter your name here