ਪੰਜਾਬ ਨੂੰ ਜਲਦ ਮਿਲਣ ਜਾ ਰਿਹਾ ਇੱਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ, ਜਾਣੋ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ

0
197
ਪੰਜਾਬ ਨੂੰ ਜਲਦ ਮਿਲਣ ਜਾ ਰਿਹਾ ਇੱਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ, ਜਾਣੋ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ
Spread the love

ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ: ਪੰਜਾਬ ਵਾਸੀਆਂ ਲਈ ਖੁਸ਼ੀ ਦੀ ਖਬਰ ਹੈ। ਜਲਦ ਹੀ ਪੰਜਾਬ ਨੂੰ ਇੱਕ ਨਵਾਂ ਅੰਤਰਰਾਸ਼ਟਰੀ ਹਵਾਈ ਅੱਡਾ ਮਿਲਣ ਜਾ ਰਿਹਾ ਹੈ, ਜਿਸ ਤੋਂ ਛੇਤੀ ਹੀ ਉਡਾਣਾਂ ਵੀ ਸ਼ੁਰੂ ਹੋ ਜਾਣਗੀਆਂ। ਇਸ ਸਬੰਧੀ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਵਿਚਾਰ ਚਰਚਾ ਵੀ ਕੀਤੀ ਗਈ ਹੈ।

ਡਾ. ਅਮਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ‘ਚ ਛੇਤੀ ਹੀ ਹਲਵਾਰਾ ਹਵਾਈ ਅੱਡਾ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਹਲਵਾਰਾ ਨੂੰ ਚਾਲੂ ਕਰਨ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਰੋਸਾ ਦਿਵਾਇਆ ਹੈ ਕੇ ਆਉਣ ਵਾਲੇ 3 ਮਹੀਨੇ ਦੇ ਅੰਦਰ ਇਹ ਹਵਾਈ ਅੱਡਾ ਸ਼ੁਰੂ ਹੋ ਜਾਵੇਗਾ ਅਤੇ ਇਥੋਂ ਉਡਾਣਾਂ ਚਾਲੂ ਹੋ ਜਾਣਗੀਆਂ।

ਇਥੇ ਗੌਰਤਲਬ ਹੈ ਕੇ ਡਾ. ਅਮਰ ਸਿੰਘ ਨੇ 2018 ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਸਾਰੀਆਂ ਮਨਜ਼ੂਰੀਆਂ ਲੈਕੇ ਇਸ ਹਵਾਈ ਅੱਡੇ ਦਾ ਕੰਮ ਸ਼ੁਰੂ ਕਰਵਾਇਆ ਸੀ ਅਤੇ ਅੱਜ ਇਹ ਹਵਾਈ ਅੱਡਾ ਬਣ ਕੇ ਤਿਆਰ ਹੋ ਚੁੱਕਾ ਹੈ।

 

LEAVE A REPLY

Please enter your comment!
Please enter your name here