HSGPC ਚੋਣਾਂ ਦੀ ਤਰੀਕ ਦਾ ਹੋਇਆ ਐਲਾਨ, ਇੱਥੇ ਜਾਣੋ ਪੂਰਾ ਸ਼ਡਿਊਲ

0
8
HSGPC ਚੋਣਾਂ ਦੀ ਤਰੀਕ ਦਾ ਹੋਇਆ ਐਲਾਨ, ਇੱਥੇ ਜਾਣੋ ਪੂਰਾ ਸ਼ਡਿਊਲ
Spread the love

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਸਬੰਧੀ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਨਾਮਜ਼ਦਗੀ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ।

ਇਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ three ਵਜੇ ਤੱਕ ਵਾਪਸ ਲਏ ਜਾ ਸਕਦੇ ਹਨ। ਫਿਰ three ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ eight ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।

 

LEAVE A REPLY

Please enter your comment!
Please enter your name here