30 ਮਹੀਨਿਆਂ ‘ਚ 86000 ਕਰੋੜ ਰੁਪਏ ਦਾ ਪੰਜਾਬ ‘ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ

0
315
30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ

ਪਿਛਲੇ ਢਾਈ ਸਾਲਾਂ ਵਿੱਚ ਕਈ ਵੱਡੀਆਂ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ। ਪੰਜਾਬ ਵਿੱਚ ਸਿਰਫ਼ 30 ਮਹੀਨਿਆਂ ਵਿੱਚ 86000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਜਿਸ ਕਾਰਨ ਕਰੀਬ 3,92,540 ਨੌਜਵਾਨ ਲੜਕੇ-ਲੜਕੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬ ‘ਚ ਪਿਛਲੇ ਢਾਈ ਸਾਲਾਂ ਦੌਰਾਨ ਨਾਮੀ ਤੇ ਵੱਡੀਆਂ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ‘ਚ 86,000 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆਇਆ ਹੈ। ਜਿਸ ਨਾਲ ਲਗਭਗ 3,92,540 ਨੌਜਵਾਨ ਮੁੰਡੇ-ਕੁੜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਪਾਰ ਦੇ ਨਾਲ ਨਾਲ ਅਸੀਂ ਰੁਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੰਪਨੀਆਂ ਅੱਗੇ ਸਾਡੀ ਇੱਕੋ ਇੱਕ ਸ਼ਰਤ ਹੁੰਦੀ ਹੈ ਕਿ ਸਾਡੇ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੋ। ਸਾਡੀ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇ ਰਹੀ ਹੈ।ਪੰਜਾਬ ‘ਚ ਵਪਾਰ ਨੂੰ ਵਧਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ।

 

LEAVE A REPLY

Please enter your comment!
Please enter your name here