ਪੰਜਾਬ ਦੇ ਸਭ ਤੋਂ ਵੱਡੇ ਵਾਟਰ ਪਾਰਕਾਂ ਵਿੱਚੋਂ ਇੱਕ ਜਲੰਧਰ ਦੇ ਵੰਡਰਲੈਂਡ ਨੂੰ ਬੰਬ ਦੀ ਧਮਕੀ ਮਿਲੀ ਹੈ। ਇੱਕ ਮੀਡੀਆ ਸੰਸਥਾ ਨੂੰ ਭੇਜੇ ਗਏ ਪੱਤਰ ‘ਚ ਕਿਹਾ ਗਿਆ ਹੈ ਕਿ ਅੱਜ ਯਾਨੀ 31 ਦਸੰਬਰ ਦੀ ਰਾਤ ਨੂੰ ਅਸੀਂ ਵੰਡਰਲੈਂਡ ‘ਚ ਹੋਣ ਵਾਲੀ ਪਾਰਟੀ ‘ਚ ਧਮਾਕਾ ਕਰਾਂਗੇ। ਇਸ ਦੇ ਨਾਲ ਹੀ ਪੱਤਰ ਵਿੱਚ ਜਲੰਧਰ ਪ੍ਰਸ਼ਾਸਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ।
ਉਧਰ, ਇਸ ਸਬੰਧੀ ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਹੈ ਕਿ ਇਹ ਸਾਰੀਆਂ ਗੱਲਾਂ ਅਫਵਾਹਾਂ ਹਨ। ਅਜਿਹਾ ਕੁਝ ਨਹੀਂ ਹੋਇਆ ਹੈ। ਉਧਰ, ਪੁਲਿਸ ਵੱਲੋਂ ਸਵੇਰ ਤੋਂ ਹੀ ਵੰਡਰਲੈਂਡ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ, ਪਰ ਕੁਝ ਨਹੀਂ ਮਿਲਿਆ।
It’s an remarkable paragraph in support of all the internet
visitors; they will take advantage from it
I am sure.