ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿੱਚ ਦਾਖ਼ਲ ਹੋਣਗੇ: ਬਲਜੀਤ ਕੌਰ

0
73
ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿੱਚ ਦਾਖ਼ਲ ਹੋਣਗੇ: ਬਲਜੀਤ ਕੌਰ

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਅਤੇ ਮੁੱਢਲੀ ਸਿੱਖਿਆ ਮੁਹੱਈਆ ਕਰਵਾਉਣ ਲਈ ਆਂਗਣਵਾੜੀ ਕੇਂਦਰਾਂ ਵਿੱਚ ਭਰਤੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਫ਼ਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ |

ਕੈਬਨਿਟ ਮੰਤਰੀ ਨੇ ਮਾਡਰਨ ਸੈਂਟਰਲ ਜੇਲ੍ਹ ਫ਼ਰੀਦਕੋਟ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਮਹਿਲਾ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਮਹਿਲਾ ਕੈਦੀਆਂ ਦੇ ਬੱਚਿਆਂ ਨੂੰ ਪੂਰਕ ਪੋਸ਼ਣ ਪ੍ਰੋਗਰਾਮ ਅਤੇ ਜ਼ਰੂਰੀ ਸ਼ੁਰੂਆਤੀ ਸਿੱਖਿਆ ਦਾ ਲਾਭ ਲੈਣ ਲਈ ਆਂਗਣਵਾੜੀ ਕੇਂਦਰਾਂ ਵਿੱਚ ਦਾਖਲ ਕੀਤਾ ਜਾਵੇਗਾ।

ਡਾ: ਬਲਜੀਤ ਕੌਰ ਨੇ ਮਹਿਲਾ ਕੈਦੀਆਂ ਨੂੰ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਕੇ, ਉਨ੍ਹਾਂ ਦੇ ਸਵੈ-ਨਿਰਭਰਤਾ ਨੂੰ ਵਧਾਉਣ ਅਤੇ ਜੇਲ੍ਹ ਤੋਂ ਬਾਹਰ ਜੀਵਨ ਲਈ ਤਿਆਰ ਕਰਕੇ ਉਨ੍ਹਾਂ ਨੂੰ ਸਸ਼ਕਤ ਕਰਨ ਲਈ ਜੇਲ੍ਹ ਵਿੱਚ ਇੱਕ ਸਿਲਾਈ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ, ਜੇਲ੍ਹ ਵਿੱਚ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿੱਥੇ ਔਰਤਾਂ ਨੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ।

LEAVE A REPLY

Please enter your comment!
Please enter your name here