ਫ਼ਰੀਦਕੋਟ ‘ਚ ਨਾਜਾਇਜ਼ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਪਤਨੀ ਨੇ ਪਿੰਡ ਦੇ ਹੀ ਪ੍ਰੇਮੀ ਨਾਲ ਮਿਲ ਕੇ

0
96435
ਫ਼ਰੀਦਕੋਟ 'ਚ ਨਾਜਾਇਜ਼ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਪਤਨੀ ਨੇ ਪਿੰਡ ਦੇ ਹੀ ਪ੍ਰੇਮੀ ਨਾਲ ਮਿਲ ਕੇ

ਫ਼ਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿੱਚ ਨਜਾਇਜ਼ ਸਬੰਧਾਂ ਕਾਰਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (35) ਵਜੋਂ ਹੋਈ ਹੈ। ਇਸ ਮਾਮਲੇ ‘ਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਪਿੰਡ ਮਚਾਕੀ ਕਲਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਦੀ ਪਤਨੀ ਦੇ ਇਸੇ ਪਿੰਡ ਦੇ ਹੀ ਰਹਿਣ ਵਾਲੇ ਕੁਲਵੰਤ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਕੁਲਦੀਪ ਅਕਸਰ ਇਸ ਦਾ ਵਿਰੋਧ ਕਰਦਾ ਸੀ। ਅਜਿਹੇ ‘ਚ ਕੁਲਦੀਪ ਸਿੰਘ ਨੂੰ ਆਪਣੇ ਰਸਤੇ ਤੋਂ ਹਟਾਉਣ ਲਈ ਸੋਮਵਾਰ ਰਾਤ ਦੋਸ਼ੀ ਕੁਲਵੰਤ ਸਿੰਘ ਨੇ ਆਪਣੇ ਦੋਸਤ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕੁਲਵੰਤ ਸਿੰਘ ਨੇ ਪੁਲਿਸ ਕੰਟਰੋਲ ਰੂਮ ’ਤੇ ਫੋਨ ਕਰਕੇ ਕਤਲ ਦੀ ਸੂਚਨਾ ਦਿੱਤੀ ਪਰ ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਉਹ ਆਪਣਾ ਫੋਨ ਬੰਦ ਕਰਕੇ ਮੌਕੇ ਤੋਂ ਫਰਾਰ ਹੋ ਚੁੱਕਾ ਸੀ।

ਇਸ ਸਬੰਧੀ  ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ  ਦੱਸਿਆ ਕਿ ਕੁਲਦੀਪ ਸਿੰਘ ਦੀ ਪਤਨੀ ਦੇ ਕੁਲਵੰਤ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਉਹ ਵੀ ਦੋ ਮਹੀਨੇ ਪਹਿਲਾਂ ਉਸ ਨਾਲ ਫਰਾਰ ਹੋ ਗਈ ਸੀ ਪਰ ਉਹ ਕੁਝ ਦਿਨਾਂ ਬਾਅਦ ਵਾਪਸ ਆ ਗਈ। ਹੁਣ ਕੁਲਵੰਤ ਸਿੰਘ ਵਾਪਸ ਆ ਗਿਆ ਹੈ ਤੇ ਉਸ ਨੇ ਕੁਲਵੰਤ ਦੀ ਪਤਨੀ ਨਾਲ ਮਿਲ ਕੇ ਸਾਜ਼ਿਸ਼ ਰਚਦਿਆਂ ਆਪਣੇ ਸਾਥੀ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ ਹੈ। ਉਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਕੁਲਦੀਪ ਦੀ ਪਤਨੀ, ਉਸ ਦੇ ਪ੍ਰੇਮੀ ਕੁਲਵੰਤ ਸਿੰਘ ਤੇ ਇੱਕ ਹੋਰ ਅਕਾਸ਼ਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here