ਮੇਰਠ ਕਤਲ: ਲਿਸਾੜੀ ਥਾਣਾ ਖੇਤਰ ਦੇ ਸੋਹੇਲ ਗਾਰਡਨ ‘ਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਨੇ ਇਲਾਕੇ ‘ਚ ਸਨਸਨੀ ਮਚਾ ਦਿੱਤੀ ਹੈ। ਵੀਰਵਾਰ ਸ਼ਾਮ ਨੂੰ ਉਨ੍ਹਾਂ ਦੀਆਂ ਲਾਸ਼ਾਂ ਘਰ ਦੇ ਇਕ ਕਮਰੇ ‘ਚ ਬੈੱਡ ਦੇ ਅੰਦਰ ਪਈਆਂ ਮਿਲੀਆਂ। ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਕਤਲ ਦੀ ਵਾਰਦਾਤ ਨੂੰ ਪੱਥਰ ਕੱਟਣ ਵਾਲੀ ਮਸ਼ੀਨ ਨਾਲ ਅੰਜਾਮ ਦਿੱਤਾ ਗਿਆ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਤਿੰਨ ਬੱਚੇ ਸ਼ਾਮਲ ਹਨ। ਪਤੀ ਦਾ ਗਲਾ ਵੱਢ ਕੇ ਗਠੜੀ ‘ਚ ਬੰਨ੍ਹ ਕੇ ਕਮਰੇ ਤੋਂ ਬਾਹਰ ਸੁੱਟ ਦਿੱਤਾ ਗਿਆ, ਜਦਕਿ ਪਤਨੀ ਅਤੇ ਬੱਚਿਆਂ ਦਾ ਕਤਲ ਕਰਕੇ ਉਨ੍ਹਾਂ ਦੀਆਂ ਲਾਸ਼ਾਂ ਬੈੱਡ ਬਾਕਸ ਵਿੱਚ ਰੱਖ ਦਿੱਤੀਆਂ ਗਈਆਂ।
ਪਰਿਵਾਰ 24 ਘੰਟਿਆਂ ਤੋਂ ਲਾਪਤਾ ਸੀ
ਜਾਣਕਾਰੀ ਮੁਤਾਬਕ ਪਰਿਵਾਰ ਬੁੱਧਵਾਰ ਤੋਂ ਲਾਪਤਾ ਸੀ। ਗੁਆਂਢੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਤੋਂ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕਿਸੇ ਨੇ ਨਹੀਂ ਦੇਖਿਆ। ਜਦੋਂ ਬਦਬੂ ਆਉਣ ਲੱਗੀ ਤਾਂ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਘਰ ‘ਚ ਇਕ ਪੱਥਰ ਦੀਆਂ ਟਾਈਲਾਂ ਦਾ ਕੰਮ ਕਰਨ ਵਾਲਾ ਕਾਰੀਗਰ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨਾਲ ਰਹਿੰਦਾ ਸੀ।
ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮੌਤਾਂ ਕਿਵੇਂ ਹੋਈਆਂ। ਗੁਆਂਢੀਆਂ ਦਾ ਕਹਿਣਾ ਹੈ ਕਿ ਪਰਿਵਾਰ ਸ਼ਾਂਤ ਸੁਭਾਅ ਦਾ ਸੀ ਅਤੇ ਕਿਸੇ ਨਾਲ ਬਹੁਤਾ ਮੇਲ-ਜੋਲ ਨਹੀਂ ਸੀ ਕਰਦਾ।
ਫਿਲਹਾਲ ਪੁਲਿਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਅਧਿਕਾਰੀ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ, ਜਿਸ ਵਿਚ ਖੁਦਕੁਸ਼ੀ ਅਤੇ ਕਤਲ ਦੋਵਾਂ ਦੀ ਸੰਭਾਵਨਾ ਮੰਨੀ ਜਾ ਰਹੀ ਹੈ।
ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸੱਚਾਈ ਸਾਹਮਣੇ ਆ ਜਾਵੇਗੀ।