PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਨਵਾਂ ਮੋੜ, ਜੋੜੀ ਗਈ ਇਰਾਦਾ ਕਤਲ ਦੀ ਧਾਰਾ, ਮੁੜ

0
10287
PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਚ ਨਵਾਂ ਮੋੜ, ਜੋੜੀ ਗਈ ਇਰਾਦਾ ਕਤਲ ਦੀ ਧਾਰਾ, ਮੁੜ

ਲਗਭਗ ਤਿੰਨ ਸਾਲ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਫਿਰੋਜ਼ਪੁਰ ਵਿੱਚ ਸੜਕ ਦੇ ਵਿਚਕਾਰ ਰੋਕ ਦਿੱਤਾ ਗਿਆ ਸੀ। ਉਦੋਂ ਤੋਂ ਇਹ ਮਾਮਲਾ ਚਰਚਾ ਦਾ ਵਿਸ਼ਾ ਹੈ ਤੇ ਹੁਣ ਇਸ ਮਾਮਲੇ ਵਿੱਚ ਪੁਲਿਸ ਨੇ ਭਾਰਤੀ ਦੰਡਾਵਲੀ (IPC) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਜੋੜ ਦਿੱਤੀ ਹੈ। ਇਸ ਤੋਂ ਬਾਅਦ ਇਹ ਮਾਮਲਾ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਕੁੱਲ 24 ਮੁਲਜ਼ਮਾਂ ਖ਼ਿਲਾਫ਼ ਦਰਜ ਕੀਤੀ ਗਈ FIR ਵਿੱਚ ਧਾਰਾ 307 ਜੋੜ ਦਿੱਤੀ ਗਈ ਹੈ। ਇਸ ਮਾਮਲੇ ਦੇ ਦੋਸ਼ੀ( ਕਮਲਜੀਤ ਸਿੰਘ ) ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਲਈ ਅਦਾਲਤ ਨੇ ਐਫਆਈਆਰ ਵਿੱਚ ਸ਼ਾਮਲ ਧਾਰਾ 307 ਨੂੰ ਧਿਆਨ ਵਿੱਚ ਰੱਖਦੇ ਹੋਏ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।

ਦੱਸ ਦਈਏ ਕਿ ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਆਪਣੀ ਪੰਜਾਬ ਫੇਰੀ ‘ਤੇ ਫਿਰੋਜ਼ਪੁਰ ਆਏ ਸਨ। 5 ਜਨਵਰੀ 2022 ਨੂੰ, ਪ੍ਰਧਾਨ ਮੰਤਰੀ ਮੋਦੀ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨ ਵਾਲੇ ਸਨ। ਭਾਰੀ ਬਾਰਿਸ਼ ਕਾਰਨ ਪ੍ਰਧਾਨ ਮੰਤਰੀ ਨੂੰ ਸੜਕ ਰਾਹੀਂ ਯਾਤਰਾ ਕਰਨੀ ਪਈ ਪਰ ਇਸ ਮੌਕੇ ਪ੍ਰਧਾਨ ਮੰਤਰੀ ਦਾ ਕਾਫਲੇ ਸੜਕ ਉੱਤੇ 20 ਮਿੰਟ ਦੇ ਕਰੀਬ ਰੁਕਿਆ ਰਿਹਾ ਜਿਸ ਤੋਂ ਬਾਅਦ ਉਨ੍ਹਾਂ ਨੂੰ PGI ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਫਿਰੋਜ਼ਪੁਰ ਵਿੱਚ ਉਹ ਜਗ੍ਹਾ ਜਿੱਥੇ ਪ੍ਰਧਾਨ ਮੰਤਰੀ ਦਾ ਕਾਫਲਾ ਰੁਕਿਆ ਸੀ, ਉਹ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ ਸੱਤ ਕਿਲੋਮੀਟਰ ਦੂਰ ਸੀ। ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਇੱਥੇ ਲਗਭਗ 20 ਮਿੰਟ ਲਈ ਰੁਕਿਆ। ਪ੍ਰਦਰਸ਼ਨਕਾਰੀ ਆਪਣੇ ਆਪ ਨੂੰ ਕਿਸਾਨ ਦੱਸ ਰਹੇ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਰੈਲੀ ਵਾਲੀ ਥਾਂ ‘ਤੇ ਆਏ ਬਿਨਾਂ ਹੀ ਬਠਿੰਡਾ ਹਵਾਈ ਅੱਡੇ ‘ਤੇ ਵਾਪਸ ਆ ਗਏ। ਉਸ ਸਮੇਂ ਕੁਲਗੜ੍ਹੀ ਪੁਲਿਸ ਸਟੇਸ਼ਨ ਨੇ ਲਗਭਗ 24 ਲੋਕਾਂ ਵਿਰੁੱਧ ਮਾਮੂਲੀ ਧਾਰਾ 283 (ਜਨਤਕ ਰਸਤੇ ਵਿੱਚ ਰੁਕਾਵਟ ਪਾਉਣ ਜਾਂ ਖ਼ਤਰਾ ਪੈਦਾ ਕਰਨ ਨਾਲ ਸਬੰਧਤ) ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਸੀ। ਕਮੇਟੀ ਵੱਲੋਂ ਜਾਂਚ ਤੋਂ ਬਾਅਦ ਮਾਮਲੇ ਵਿੱਚ ਧਾਰਾ 307 ਵੀ ਜੋੜ ਦਿੱਤੀ ਗਈ ਹੈ।

ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 307 ਕਤਲ ਦੀ ਕੋਸ਼ਿਸ਼ ਨਾਲ ਸੰਬੰਧਿਤ ਹੈ। ਇਸ ਧਾਰਾ ਦੇ ਤਹਿਤ ਜੇ ਕੋਈ ਵਿਅਕਤੀ ਜਾਣਬੁੱਝ ਕੇ ਜਾਂ ਅਣਜਾਣੇ ਵਿੱਚ ਕਿਸੇ ਨੂੰ ਮਾਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਸਜ਼ਾ ਦਿੱਤੀ ਜਾ ਸਕਦੀ ਹੈ। ਇਸ ਧਾਰਾ ਤਹਿਤ ਦੋਸ਼ੀ ਲਈ ਘੱਟੋ-ਘੱਟ 10 ਸਾਲ ਦੀ ਕੈਦ, ਜੁਰਮਾਨਾ, ਉਮਰ ਕੈਦ ਅਤੇ ਮੌਤ ਦੀ ਸਜ਼ਾ ਦਾ ਪ੍ਰਬੰਧ ਹੈ।

LEAVE A REPLY

Please enter your comment!
Please enter your name here