ਪੰਜਾਬ ਦੇ ਸਕੂਲ ਆਫ਼ ਐਮੀਨੈਂਸ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੱਚਿਆਂ ਤੋਂ ਕੰਮ ਕਰਵਾਉਣ ਲਈ ਮਜ਼ਦੂਰੀ ਕਰਵਾਈ ਜਾ ਰਹੀ ਸੀ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਸਕੂਲ ਲੁਧਿਆਣਾ ਦੇ ਜਵਾਹਰ ਨਗਰ ਇਲਾਕੇ ਵਿੱਚ ਸਥਿਤ ਹੈ। ਸਕੂਲ ਵਿੱਚ ਲਗਾਤਾਰ 3-4 ਦਿਨ ਸਖ਼ਤ ਮਿਹਨਤ ਕਰਵਾਈ ਜਾ ਰਹੀ ਸੀ। ਜਦੋਂ ਇਹ ਸਾਰਾ ਮਾਮਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਸਖ਼ਤ ਕਾਰਵਾਈ ਕੀਤੀ।
ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ। ਇਸ ਸੰਬੰਧੀ ਉਨ੍ਹਾਂ ਨੇ ਜਾਣਕਾਰੀ ਆਪਣੇ (X) ਅਕਾਊਂਟ ‘ਤੇ ਸਾਂਝੀ ਕੀਤੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ, “ਲੁਧਿਆਣਾ ਦੇ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਦੇਰ ਨਾਲ ਆਉਣ ‘ਤੇ ਕੈਂਪਸ ਮੈਨੇਜਰ ਨੇ ਰੇਤ ਸ਼ਿਫਟ ਕਰਨ ਦੀ ਸਜ਼ਾ ਮੇਰੇ ਧਿਆਨ ਵਿੱਚ ਆਈ ਹੈ।। ਇਹ ਬਿਲਕੁਲ ਅਸਵੀਕਾਰਨਯੋਗ ਹੈ। ਸਖ਼ਤ ਕਾਰਵਾਈ ਕਰਦੇ ਹੋਏ, ਕੈਂਪਸ ਮੈਨੇਜਰ ਨੂੰ ਬਰਖਾਸਤ ਕੀਤਾ ਜਾ ਰਿਹਾ ਹੈ ਅਤੇ ਸਕੂਲ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਇੱਕ ਸਪੱਸ਼ਟ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜਿਹੀਆਂ ਘਟਨਾਵਾਂ ਬਰਦਾਸ਼ਤਯੋਗ ਨਹੀਂ ਹਨ। ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਘਟਨਾਵਾਂ ਤੋਂ ਬਚਣ।
ਦੱਸ ਦੇਈਏ ਕਿ, ਕੁਝ ਦਿਨ ਪਹਿਲਾਂ, ਲੁਧਿਆਣਾ ਦੇ ਜਵਾਹਰ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ਼ ਐਮੀਨੈਂਸ) ਫਾਰ ਬੁਆਏਜ਼ ਦੇ ਵਿਦਿਆਰਥੀਆਂ ਨੂੰ ਅਧਿਕਾਰੀਆਂ ਨੇ ਕਲਾਸਾਂ ਵਿੱਚ ਜਾਣ ਦੀ ਬਜਾਏ ਕੈਂਪਸ ਵਿੱਚ ਉਸਾਰੀ ਵਾਲੀ ਥਾਂ ‘ਤੇ ਰੇਤ ਦੀਆਂ ਬੋਰੀਆਂ ਲੈ ਕੇ ਜਾਣ ਲਈ ਕਿਹਾ ਸੀ। ਬੋਰਡ ਪ੍ਰੀਖਿਆਵਾਂ ਜਿਸਦਾ ਵੀਡੀਓ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।