ਬਠਿੰਡਾ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਗੈਂਗਸਟਰ, ਬੋਲੇ- ਖਾਣੇ ‘ਚ ਚਾਹੀਦਾ ਚਿਕਨ, ਡਿਮਾਂਡ ਪੂਰੀ ਕਰਨ ਲਈ ਖੜਕਾ

0
10027
ਬਠਿੰਡਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਗੈਂਗਸਟਰ, ਬੋਲੇ- ਖਾਣੇ 'ਚ ਚਾਹੀਦਾ ਚਿਕਨ, ਡਿਮਾਂਡ ਪੂਰੀ ਕਰਨ ਲਈ ਖੜਕਾ

 

ਬਠਿੰਡਾ ਜੇਲ੍ਹ ਤੋਂ ਇੱਕ ਅਜੀਬੋ ਗਰੀਬ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਬਠਿੰਡਾ ਹਾਈ ਸਿਕਿਉਰਟੀ ਸੈਂਟਰਲ ਜੇਲ੍ਹ ਵਿੱਚ ਦੋ ਗੈਂਗਸਟਰਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਦੋ ਗੈਂਗਸਟਰ ਸੁੱਖਾ ਕਾਹਲਵਾਂ ਗੈਂਗ ਦੇ ਮੈਂਬਰ ਹਨ। ਉਨ੍ਹਾਂ ਵਿੱਚ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਹ ਦੋਵੇਂ ਕਈ ਦਿਨਾਂ ਤੋਂ ਖਾਣਾ ਨਹੀਂ ਖਾ ਰਹੇ। ਉਨ੍ਹਾਂ ਵਿੱਚੋਂ ਇੱਕ ਨੂੰ ਟਾਇਫਾਇਡ ਵੀ ਹੋ ਚੁੱਕਾ ਹੈ।

ਦੋਵੇਂ ਗੈਂਗਸਟਰਾਂ ਦੀ ਮੰਗ ਹੈ ਕਿ ਜਦੋਂ ਵੀ ਉਹਨਾਂ ਦੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਜੇਲ੍ਹ ਵਿੱਚ ਮੁਲਾਕਾਤ ਹੁੰਦੀ ਹੈ, ਉਸ ਦੌਰਾਨ ਗੱਲਬਾਤ ਦੀ ਰਿਕਾਰਡਿੰਗ ਨਾ ਕੀਤੀ ਜਾਵੇ। ਇਸਦੇ ਨਾਲ ਹੀ ਉਹਨਾਂ ਨੇ ਖਾਣੇ ਵਿੱਚ ਚਿਕਨ ਦੀ ਵੀ ਮੰਗ ਕੀਤੀ ਹੈ।

ਗੈਂਗਸਟਰ ਬੈਠੇ ਭੁੱਖ ਹੜਤਾਲ ‘ਤੇ

ਇੱਕ ਗੈਂਗਸਟਰ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਰਾਹੀਂ ਮੁਲਾਕਾਤ ਦੌਰਾਨ ਗੱਲਬਾਤ ਰਿਕਾਰਡ ਨਾ ਕਰਨ ਦੀ ਮੰਗ ਲਈ ਹਾਈਕੋਰਟ ਵਿੱਚ ਵੀ ਅਰਜ਼ੀ ਦਰਜ ਕੀਤੀ ਸੀ, ਪਰ ਕੋਰਟ ਨੇ ਇਹ ਮੰਗ ਖਾਰਜ ਕਰ ਦਿੱਤੀ ਸੀ। ਜੇਲ੍ਹ ਪ੍ਰਸ਼ਾਸਨ ਨੇ ਦੋਵੇਂ ਗੈਂਗਸਟਰਾਂ ਦੀ ਭੁੱਖ ਹੜਤਾਲ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। DSP ਸਿਟੀ-2 ਸਰਬਜੀਤ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਸੂਚਨਾ ਸਿਵਲ ਪ੍ਰਸ਼ਾਸਨ ਨੂੰ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਬਠਿੰਡਾ ਨੇ SDM ਅਤੇ DSP ਸਿਟੀ-2 ਨੂੰ ਗੈਂਗਸਟਰਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਦੀ ਕੌਂਸਲਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ਨੂੰ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਖਿਲਾਫ਼ ਵੱਡੀ ਗਿਣਤੀ ਵਿੱਚ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਗੁਰਪ੍ਰੀਤ ਸਿੰਘ ‘ਤੇ ਕਤਲ, ਲੂਟ ਅਤੇ ਹੋਰ ਗੰਭੀਰ ਮਾਮਲਿਆਂ ਵਿੱਚ ਮੁਕੱਦਮੇ ਚੱਲ ਰਹੇ ਹਨ। ਦੋਵੇਂ ਨੇ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਹਨ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਲ੍ਹ ਅਧਿਕਾਰੀਆਂ ਨਾਲ ਮਿਲ ਕੇ ਜਲਦੀ ਗੈਂਗਸਟਰਾਂ ਦੀ ਕੌਂਸਲਿੰਗ ਕੀਤੀ ਜਾਵੇਗੀ ਤਾਂ ਜੋ ਭੁੱਖ ਹੜਤਾਲ ਨੂੰ ਸਮਾਪਤ ਕੀਤਾ ਜਾ ਸਕੇ। ਸਥਿਤੀ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here