ਵਿਦੇਸ਼ਾਂ ਤੋਂ 31 ਪੰਜਾਬੀ ਡਿਪੋਰਟ ਕਰਨ ਦੇ ਮਾਮਲੇ ‘ਚ ਪੁਲਿਸ ਵੱਲੋਂ ਵੱਡਾ Action, ਟ੍ਰੈਵਲ ਏਜੰਟਾਂ ਵਿਰੁੱਧ…

0
88007
ਵਿਦੇਸ਼ਾਂ ਤੋਂ 31 ਪੰਜਾਬੀ ਡਿਪੋਰਟ ਕਰਨ ਦੇ ਮਾਮਲੇ 'ਚ ਪੁਲਿਸ ਵੱਲੋਂ ਵੱਡਾ Action, ਟ੍ਰੈਵਲ ਏਜੰਟਾਂ ਵਿਰੁੱਧ...

ਪੰਜਾਬ ਵਿੱਚ ਵਿਦੇਸ਼ਾਂ ਤੋਂ 31 ਪੰਜਾਬੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਜ਼ੋਰ ਫੜ ਚੁੱਕਿਆ ਹੈ ਅਤੇ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ 31 ਪੰਜਾਬੀਆਂ ਦੇ ਮਾਮਲੇ ਵਿੱਚ, ਪੰਜਾਬ ਪੁਲਿਸ ਨੇ ਅੱਠ ਟ੍ਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਹਨ। ਜਿਸਨੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਭੇਜ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਸੀ। ਇਨ੍ਹਾਂ ਵਿੱਚੋਂ ਦੋ ਐਫਆਈਆਰ ਜ਼ਿਲ੍ਹਾ ਪੁਲਿਸ ਕੋਲ ਦਰਜ ਕੀਤੀਆਂ ਗਈਆਂ ਹਨ ਅਤੇ ਛੇ ਐਫਆਈਆਰ ਪੰਜਾਬ ਪੁਲਿਸ ਦੇ ਐਨਆਰਆਈ ਮਾਮਲਿਆਂ ਦੇ ਵਿੰਗ ਕੋਲ ਦਰਜ ਕੀਤੀਆਂ ਗਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਇੱਕ ਕਮੇਟੀ ਬਣਾਈ ਗਈ ਹੈ, ਇਹ ਐਸਆਈਟੀ ਏਡੀਜੀਪੀ (ਐਨਆਰਆਈ ਮਾਮਲੇ) ਪ੍ਰਵੀਨ ਸਿਨਹਾ ਦੀ ਅਗਵਾਈ ਵਿੱਚ ਕੰਮ ਕਰ ਰਹੀ ਹੈ।

ਦੱਸ ਦਈਏ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ 104 ਭਾਰਤੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਸੀ-17 ਜਹਾਜ਼ 5 ਫਰਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਸੀ। ਇਨ੍ਹਾਂ ਲੋਕਾਂ ਦੇ ਪੈਰਾਂ ਵਿੱਚ ਬੇੜੀਆਂ ਬੰਨ੍ਹੀਆਂ ਹੋਈਆਂ ਸਨ, ਜਦੋਂਕਿ ਉਨ੍ਹਾਂ ਦੇ ਹੱਥ ਵੀ ਜ਼ੰਜੀਰਾਂ ਨਾਲ ਬੰਨ੍ਹੇ ਹੋਏ ਸਨ। ਯੂਐਸ ਬਾਰਡਰ ਪੈਟਰੋਲ ਚੀਫ ਮਾਈਕਲ ਬੈਂਕਸ ਨੇ ਆਪਣੇ ਐਕਸ ਹੈਂਡਲ ‘ਤੇ ਇਸ ਦਾ ਵੀਡੀਓ ਸਾਂਝਾ ਕੀਤਾ ਸੀ। ਇਸ ਵੀਡੀਓ ਵਿੱਚ ਭਾਰਤੀਆਂ ਦੇ ਹੱਥਾਂ ਤੇ ਪੈਰਾਂ ਵਿੱਚ ਬੇੜੀਆਂ ਸਾਫ਼ ਦਿਖਾਈ ਦੇ ਰਹੀਆਂ ਸਨ।

 

 

LEAVE A REPLY

Please enter your comment!
Please enter your name here