ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ਦੀ ਸ਼ਾਮਤ ਆ ਗਈ ਹੈ। ਭਾਰਤੀ ਸੁਰੱਖਿਆ ਏਜੰਸੀਆਂ ਜਲਦੀ ਹੀ ਅਮਰੀਕਾ ਵਿੱਚ ਰਹਿ ਰਹੇ 10 ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ ਅਮਰੀਕੀ ਸੁਰੱਖਿਆ ਏਜੰਸੀ ਨੂੰ ਸੌਂਪ ਸਕਦੀਆਂ ਹਨ। ਸੂਤਰਾਂ ਅਨੁਸਾਰ ਇਸ ਸੂਚੀ ਵਿੱਚ ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਤੇ ਹੋਰ ਗੈਂਗਸਟਰਾਂ ਦੇ ਨਾਮ ਸ਼ਾਮਲ ਹਨ। ਗੋਲਡੀ ਬਰਾੜ ਤੇ ਅਨਮੋਲ ਬਿਸ਼ਨੋਈ ਨੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚੀ ਸੀ।
ਦਰਅਸਲ ਇਹ ਕਾਰਵਾਈ ਭਾਰਤ ਤੇ ਅਮਰੀਕਾ ਵਿਚਕਾਰ ਪਿਛਲੇ ਸਾਲ ਹੋਏ ਅਪਰਾਧਿਕ ਮਾਮਲਿਆਂ ਵਿੱਚ ਸਹਿਯੋਗ ਸਮਝੌਤੇ ਤਹਿਤ ਕੀਤੀ ਜਾ ਰਹੀ ਹੈ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ ਇੱਕ ਦੂਜੇ ਦੇ ਦੇਸ਼ ਵਿੱਚ ਲੁਕੇ ਹੋਏ ਅਪਰਾਧੀਆਂ ‘ਤੇ ਕਾਰਵਾਈ ਕਰਨ ਅਤੇ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵਚਨਬੱਧ ਹਨ। ਪਿਛਲੇ ਇੱਕ ਸਾਲ ਵਿੱਚ ਇਸ ਮੁੱਦੇ ‘ਤੇ ਭਾਰਤ ਤੇ ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਕਈ ਮਹੱਤਵਪੂਰਨ ਮੀਟਿੰਗਾਂ ਹੋਈਆਂ ਹਨ। ਦੋਵਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਵਿਚਕਾਰ ਇੱਕ ਸਮਝੌਤਾ ਹੋਇਆ ਹੈ ਕਿ ਅਪਰਾਧੀਆਂ ਵਿਰੁੱਧ ਸਾਂਝੀ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਭਾਰਤੀ ਏਜੰਸੀਆਂ ਹੁਣ ਸੂਚੀ ਜਮ੍ਹਾਂ ਕਰਾਉਣ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦੇ ਰਹੀਆਂ ਹਨ।
ਦੱਸ ਦਈਏ ਕਿ ਇਹ ਮਾਮਲਾ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਸੁਰਖੀਆਂ ਵਿੱਚ ਆਇਆ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਇਸ ਸੂਚੀ ਦਾ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਇਹ ਕਾਰਵਾਈ ਭਾਰਤ ਤੇ ਅਮਰੀਕਾ ਵਿਚਕਾਰ ਪਹਿਲਾਂ ਹੀ ਹੋਏ ਆਪਸੀ ਸਮਝੌਤੇ ਦਾ ਹਿੱਸਾ ਹੈ, ਜਿਸ ਨੂੰ ਹੁਣ ਲਾਗੂ ਕੀਤਾ ਜਾ ਰਿਹਾ ਹੈ। ਅਮਰੀਕੀ ਸੁਰੱਖਿਆ ਏਜੰਸੀਆਂ ਸੂਚੀ ਵਿੱਚ ਸ਼ਾਮਲ ਗੈਂਗਸਟਰਾਂ ਦੀ ਜਾਂਚ ਕਰਨਗੀਆਂ ਤੇ ਅਪਰਾਧੀਆਂ ਦੀ ਹਵਾਲਗੀ ਸਬੰਧੀ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਇਸ ਤਹਿਤ ਦੋਵੇਂ ਦੇਸ਼ ਇਨ੍ਹਾਂ ਅਪਰਾਧੀਆਂ ‘ਤੇ ਕਾਰਵਾਈ ਕਰਨ ਲਈ ਸਾਂਝੇ ਤੌਰ ‘ਤੇ ਰਣਨੀਤੀ ਤਿਆਰ ਕਰਨਗੇ। ਇਹ ਭਾਰਤ ਤੇ ਅਮਰੀਕਾ ਵਿਚਕਾਰ ਅਪਰਾਧ ਤੇ ਸੁਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਕਾਰਵਾਈ ਸੰਬੰਧੀ ਹੋਰ ਵੱਡੇ ਫੈਸਲੇ ਲਏ ਜਾ ਸਕਦੇ ਹਨ। ਦੱਸ ਦਈਏ ਕਿ ਇਸ ਕਦਮ ਦੇ ਪਿੱਛੇ ਭਾਰਤ ਤੇ ਅਮਰੀਕਾ ਵਿਚਕਾਰ ਇੱਕ ਸਮਝੌਤਾ ਹੈ, ਜਿਸ ਤਹਿਤ ਦੋਵਾਂ ਦੇਸ਼ਾਂ ਵਿੱਚ ਲੁਕੇ ਹੋਏ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਸੂਚੀ ਵਿੱਚ ਗੋਲਡੀ ਬਰਾੜ ਤੇ ਅਨਮੋਲ ਬਿਸ਼ਨੋਈ ਵਰਗੇ ਖਤਰਨਾਕ ਗੈਂਗਸਟਰਾਂ ਦੇ ਨਾਮ ਸ਼ਾਮਲ ਹਨ। ਦੋਵੇਂ ਦੇਸ਼ ਮਿਲ ਕੇ ਇਨ੍ਹਾਂ ਅਪਰਾਧੀਆਂ ਦੀ ਹਵਾਲਗੀ ਤੇ ਕਾਰਵਾਈ ਲਈ ਰਣਨੀਤੀ ਤਿਆਰ ਕਰਨਗੇ।