ਕਿਸਾਨ ਲੀਡਰ ਡੱਲੇਵਾਲ ਦੀ ਵਿਗੜੀ ਸਿਹਤ, ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚਣ ਦੀ ਅਪੀਲ

0
9975
ਕਿਸਾਨ ਲੀਡਰ ਡੱਲੇਵਾਲ ਦੀ ਵਿਗੜੀ ਸਿਹਤ, ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਪਹੁੰਚਣ ਦੀ ਅਪੀਲ

 

Farmers Protest: ਪੰਜਾਬ-ਹਰਿਆਣਾ ਦੀਆਂ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ-2.0 ਅੱਜ (27 ਫਰਵਰੀ) ਨੂੰ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਅੱਜ ਸ਼ੰਭੂ ਤੇ ਖਨੌਰੀ ਬਾਰਡਰ ਦੇ ਆਗੂ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਏਕਤਾ ਮੀਟਿੰਗ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵਰਤ 94ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ ਪਰ ਇਸ ਵੇਲੇ ਉਨ੍ਹਾਂ ਦੀ ਸਿਹਤ ਠੀਕ ਨਹੀਂ। ਉਨ੍ਹਾਂ ਨੂੰ 103.6 ਡਿਗਰੀ ਤੇਜ਼ ਬੁਖਾਰ ਹੈ।

ਡਾਕਟਰਾਂ ਦੀ ਟੀਮ ਮੁਤਾਬਕ ਕਿਸਾਨ ਲੀਡਰ ਡੱਲੇਵਾਲ ਦੇ ਸਿਰ ‘ਤੇ ਪਾਣੀ ਦੀਆਂ ਪੱਟੀਆਂ ਲਗਾਤਾਰ ਲਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਯੂਰਿਨ ਰਿਪੋਰਟ ਕੀਟੋਨ ਪੌਜ਼ੇਟਿਵ ਆਉਣ ਤੋਂ ਬਾਅਦ ਹੁਣ ਉਨ੍ਹਾਂ ਦੀ ਯੂਰਿਕ ਐਸਿਡ ਰਿਪੋਰਟ ਵੀ ਪੌਜ਼ੇਟਿਵ ਨਹੀਂ ਆਈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਰਾਤ ਨੂੰ ਲਗਪਗ 12 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ। ਤੇਜ਼ ਬੁਖਾਰ ਤੇ ਬਹੁਤ ਜ਼ਿਆਦਾ ਠੰਢ ਕਾਰਨ ਉਹ ਕੰਬਣ ਲੱਗ ਪਏ। ਮੌਕੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਦੇ ਅਣਥੱਕ ਯਤਨਾਂ ਸਦਕਾ 2 ਘੰਟਿਆਂ ਦੇ ਅੰਦਰ ਸਥਿਤੀ ਆਮ ਹੋ ਗਈ।

ਡੱਲੇਵਾਲ ਦੀ ਸਿਹਤ ਵਿਗੜਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਖਨੌਰੀ ਵਿੱਚ ਇੱਕ ਮੀਟਿੰਗ ਕੀਤੀ। ਇਸ ਦੇ ਨਾਲ ਹੀ ਇਸ ਸੰਘਰਸ਼ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ਬਾਰੇ ਰਣਨੀਤੀ ਬਣਾਈ ਗਈ। ਕਿਸਾਨ ਆਗੂਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਸੰਘਰਸ਼ ਨੂੰ ਸਫਲ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਅੱਜ ਚੰਡੀਗੜ੍ਹ ਸੰਯੁਕਤ ਕਿਸਾਨ ਮੋਰਚਾ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਦੋਵਾਂ ਧਿਰਾਂ ਦੀ ਮੀਟਿੰਗ ਹੋਣ ਜਾ ਰਹੀ ਹੈ।

ਹਾਲਾਂਕਿ, ਕੇਂਦਰ ਸਰਕਾਰ ਨਾਲ 7ਵੇਂ ਦੌਰ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣੀ ਤੈਅ ਹੈ। ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਤੇ ਸੰਘਰਸ਼ ਨੂੰ ਮਜ਼ਬੂਤ ​​ਕਰਨ ਲਈ ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ 8 ਮਾਰਚ ਨੂੰ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ ਇੱਕ ਮਹਿਲਾ ਕਿਸਾਨ ਮਹਾਂਪੰਚਾਇਤ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here