ਜਲੰਧਰ ਸੈਂਟਰਲ ਤੋਂ AAP ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਨੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹਾਲਾਂਕਿ, ਅਧਿਕਾਰੀਆਂ ਨੇ ਅਦਾਲਤ ਤੋਂ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ। ਵਿਜੀਲੈਂਸ ਟੀਮ ਸ਼ੁੱਕਰਵਾਰ ਸਵੇਰੇ 8.45 ਵਜੇ ਛਾਪੇਮਾਰੀ ਕਰਨ ਲਈ ਅਸ਼ੋਕ ਨਗਰ ਸਥਿਤ ਅਰੋੜਾ ਦੇ ਘਰ ਪਹੁੰਚੀ ਸੀ।
ਜਾਣਕਾਰੀ ਅਨੁਸਾਰ ਰਮਨ ਅਰੋੜਾ ਤੋਂ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਇਸ ਭ੍ਰਿਸ਼ਟਾਚਾਰ ਜਾਂਚ ਵਿੱਚ ਕੁਝ ਸੱਟੇਬਾਜ਼ਾਂ ਅਤੇ ਵਿਚੋਲਿਆਂ ਦੇ ਨਾਮ ਵੀ ਸਾਹਮਣੇ ਆ ਸਕਦੇ ਹਨ। ਵਿਜੀਲੈਂਸ ਟੀਮ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਦੱਸ ਦੇਈਏ ਕਿ ਵਿਧਾਇਕ ਦਾ ਮਾਮਲਾ ਏਟੀਪੀ ਨਾਲ ਸਬੰਧਤ ਹੈ ,ਜਿਸਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਕਾਰੀ ਬੁਲਾਰੇ ਅਨੁਸਾਰ ਵਿਧਾਇਕ ‘ਤੇ ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਨੋਟਿਸ ਭੇਜਣ ਦਾ ਆਰੋਪ ਹੈ। ਫਿਰ ਉਸਨੇ ਪੈਸੇ ਲਏ ਅਤੇ ਨੋਟਿਸ ਖਾਰਜ ਕਰਵਾ ਦਿੱਤੇ। ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ।
What’s up to every body, it’s my first visit of this
web site; this weblog includes awesome and truly excellent information in support of visitors.
https://ww1.datakeluaranhk.buzz/