ਅੰਮ੍ਰਿਤਸਰ ਗ੍ਰਨੇਡ ਬਲਾਸਟ: ਅੰਮ੍ਰਿਤਸਰ ‘ਚ ਸਵੇਰੇ ਮਜੀਠਾ ਰੋਡ ‘ਤੇ ਸਵੇਰੇ ਇੱਕ ਵਿਅਕਤੀ ਦੇ ਹੱਥ ਵਿੱਚ ਗ੍ਰੇਨੇਡ ਫਟ ਗਿਆ ਸੀ, ਜਿਸ ਦੌਰਾਨ ਸ਼ਖ਼ਸ ਗੰਭੀਰ ਜ਼ਖ਼ਮੀ ਹੋ ਗਈ ਸੀ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ ਸੀ।
ਹੁਣ ਇਸ ਧਮਾਕੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਪੋਸਟ ਸਾਹਮਣੇ ਆਈ ਹੈ, ਜਿਸ ਵਿੱਚ ਇਸ ਧਮਾਕੇ ਨੂੰ ਲੈ ਕੇ ਜ਼ਿੰਮੇਵਾਰੀ ਲਈ ਗਈ ਹੈ ਅਤੇ ਦੱਸਿਆ ਗਿਆ ਹੈ ਕਿ ਇਹ ਧਮਾਕਾ ਕਿਉਂ ਕੀਤਾ ਗਿਆ ਹੈ। ਕਥਿਤ ਸੋਸ਼ਲ ਮੀਡੀਆ ਪੋਸਟ ਰਾਹੀਂ ਧਮਾਕੇ ਦੀ ਜ਼ਿੰਮੇਵਾਰੀ ਦਲਜੀਤ ਕਾਫਿਰ ਸਿੰਘ ਖੱਤਰੀ ਨਾਮ ਦੇ ਵਿਅਕਤੀ ਵੱਲੋਂ ਲਈ ਗਈ ਹੈ।