ਅਹਿਮਦਾਬਾਦ ‘ਚ 242 ਯਾਤਰੀਆਂ ਨੂੰ ਲੰਡਨ ਜਾ ਰਿਹਾ Air India ਦਾ ਜਹਾਜ਼ ਹਾਦਸੇ ਦਾ ਸ਼ਿਕਾਰ

0
1319
ਅਹਿਮਦਾਬਾਦ 'ਚ 242 ਯਾਤਰੀਆਂ ਨੂੰ ਲੰਡਨ ਜਾ ਰਿਹਾ Air India ਦਾ ਜਹਾਜ਼ ਹਾਦਸੇ ਦਾ ਸ਼ਿਕਾਰ

ਏਅਰ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ਦੇ ਮੇਘਾਨੀਨਗਰ ਸਥਿਤ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਇਹ ਘਟਨਾ ਮੇਘਾਨੀਨਗਰ ਖੇਤਰ ਦੇ ਘੋੜਾ ਕੈਂਪ ਨੇੜੇ ਆਈਜੀਬੀ ਕੰਪਾਊਂਡ ਵਿੱਚ ਵਾਪਰੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਅਤੇ ਪੁਲਿਸ ਦਾ ਕਾਫ਼ਲਾ ਮੌਕੇ ‘ਤੇ ਪਹੁੰਚਿਆ। ਇਸ ਦੌਰਾਨ ਦੂਰੋਂ ਧੂੰਆਂ ਦੇਖਿਆ ਜਾ ਸਕਦਾ ਸੀ, ਜਿਸ ਨਾਲ ਨੇੜਲੇ ਨਿਵਾਸੀਆਂ ਵਿੱਚ ਡਰ ਫੈਲ ਗਿਆ।

ਇਸ ਦੌਰਾਨ, ਜ਼ਖਮੀਆਂ ਦੀ ਮਦਦ ਲਈ ਇੱਕ ਐਮਰਜੈਂਸੀ ਰਿਸਪਾਂਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਹੈ। ਕਈ ਜ਼ਖਮੀਆਂ ਨੂੰ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿੱਚ 242 ਯਾਤਰੀ ਸਵਾਰ ਹਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਅਤੇ ਫੌਜ ਦੇ ਜਵਾਨ ਵੀ ਬਚਾਅ ਕਾਰਜ ਲਈ ਪਹੁੰਚ ਗਏ ਹਨ।

ਸ਼ੁਰੂਆਤੀ ਜਾਂਚ ਅਨੁਸਾਰ, ਇਹ ਘਟਨਾ ਉਦੋਂ ਵਾਪਰੀ ਜਦੋਂ ਜਹਾਜ਼ ਦਾ ਪਿਛਲਾ ਹਿੱਸਾ ਟੇਕ-ਆਫ ਦੌਰਾਨ ਇੱਕ ਦਰੱਖਤ ਨਾਲ ਟਕਰਾ ਗਿਆ।

 

LEAVE A REPLY

Please enter your comment!
Please enter your name here