ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਤਿੰਨ ਕਾਰਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ 4 ਲੋਕ ਜ਼ਖ਼ਮੀ ਹੋ ਗਏ ਹਨ।
ਇਹ ਹਾਦਸਾ ਚੁੰਨੀ ਦੇ ਕੋਲ ਐਸਵਾਈਐਲ ਨਹਿਰ ਦੇ ਕੋਲ ਵਾਪਰਿਆ। ਇਸ ਹਾਦਸੇ ਵਿੱਚ ਪਿੰਡ ਚੜ੍ਹੀ ਦੇ ਵਸਨੀਕ ਲਖਵਿੰਦਰ ਸਿੰਘ ਅਤੇ ਪਿੰਡ ਬੱਸੀਆਂ ਬੈਦਵਾਨ ਦੇ ਭੁਪਿੰਦਰ ਸਿੰਘ ਦੀ ਮੌਤ ਹੋ ਗਈ।
ਜ਼ਖਮੀਆਂ ਵਿੱਚ ਲਖਵਿੰਦਰ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਦੋ ਪੁੱਤਰ ਹਰਸ਼ਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਸ਼ਾਮਲ ਹਨ। ਚੰਡੀਗੜ੍ਹ ਦੇ ਰਹਿਣ ਵਾਲੇ ਅਭਿਸ਼ੇਕ ਰਾਏ ਵੀ ਹਾਦਸੇ ਵਿੱਚ ਜ਼ਖਮੀ ਹੋ ਗਏ। ਪੁਲਿਸ ਦੇ ਮੁਤਾਬਤ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਲਖਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਚੰਡੀਗੜ੍ਹ ਜਾ ਰਿਹਾ ਸੀ।
ਉਸ ਵੇਲੇ ਭੁਪਿੰਦਰ ਸਿੰਘ ਦੀ ਕਾਰ ਨਾਲ ਸਾਹਮਣੋ ਆ ਰਹੀ ਕਾਰ ਦੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਦੋਹਾਂ ਡਰਾਈਵਰਾਂ ਦੀ ਮੌਕੇ ‘ਤੇ ਮੌਤ ਹੋ ਗਈ। ਪਿਛੋਂ ਆ ਰਹੀ ਕਾਰ ਵਿੱਚ ਇਨ੍ਹਾਂ ਵਿੱਚ ਜਾ ਵੱਜੀ। ਸਥਾਨਕ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਉੱਥੇ ਹੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।