ਸਰਹਿੰਦ-ਚੰਡੀਗੜ੍ਹ ਰੋਡ ‘ਤੇ ਤਿੰਨ ਕਾਰਾਂ ਦੀ ਭਿਆਨਕ ਟੱਕਰ, 2 ਕਾਰ ਚਾਲਕਾਂ ਦੀ ਮੌਤ, 4 ਜ਼ਖ਼ਮੀ

4
2452
ਸਰਹਿੰਦ-ਚੰਡੀਗੜ੍ਹ ਰੋਡ 'ਤੇ ਤਿੰਨ ਕਾਰਾਂ ਦੀ ਭਿਆਨਕ ਟੱਕਰ, 2 ਕਾਰ ਚਾਲਕਾਂ ਦੀ ਮੌਤ, 4 ਜ਼ਖ਼ਮੀ

ਸਰਹਿੰਦ ਕਾਰ ਹਾਦਸਾ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਚੰਡੀਗੜ੍ਹ ਰੋਡ ਤੇ ਚੁੰਨੀ ਐਸਬੀਐਲ ਨਹਿਰ ਨੇੜੇ ਤਿੰਨ ਕਾਰਾਂ ਦੀ ਆਪਸੀ ਟੱਕਰ ਵਿੱਚ ਦੋ ਗੱਡੀਆਂ ਦੇ ਡਰਾਈਵਰਾ ਦੀ ਮੌਤ ਹੋ ਗਈ, ਜਦੋਂ ਕਿ ਚਾਰ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਚੌਕੀ ਚੁੰਨੀ ਦੇ ਇੰਚਾਰਜ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਲਖਵਿੰਦਰ ਸਿੰਘ ਨਿਵਾਸੀ ਪਿੰਡ ਚੜੀ ਅਤੇ ਭੁਪਿੰਦਰ ਸਿੰਘ ਵਾਸੀ ਪਿੰਡ ਬਾਸੀਆਂ ਬੈਦਵਾਨ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀਆਂ ਵਿੱਚ ਲਖਵਿੰਦਰ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਤੇ ਉਨ੍ਹਾਂ ਦੇ 2 ਪੁੱਤਰ ਹਰਸ਼ਪ੍ਰੀਤ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਚੜੀ ਅਤੇ ਅਭਿਸ਼ੇਕ ਰਾਏ ਵਾਸੀ ਚੰਡੀਗੜ੍ਹ ਸ਼ਾਮਲ ਹਨ।

ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਲਖਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਪਿੰਡ  ਤੋਂ ਚੰਡੀਗੜ੍ਹ ਜਾ ਰਿਹਾ ਸੀ, ਇਸ ਦੌਰਾਨ ਭੁਪਿੰਦਰ ਸਿੰਘ ਵਾਸੀ ਪਿੰਡ ਬਾਸੀਆਂ ਬੈਦਵਾਨ ਦੀ ਕਾਰ ਦੀ ਟੱਕਰ ਹੋ ਗਈ ਸੀ, ਜਿਸ ਵਿੱਚ ਦੋਵਾਂ ਕਾਰਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ, ਇਸ ਦੌਰਾਨ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ ਦੀ ਕਾਰ ਭੁਪਿੰਦਰ ਦੀ ਕਾਰ ਨਾਲ ਟਕਰਾ ਗਈ, ਜਿਸ ਕਾਰਨ ਉਹ ਵੀ ਜ਼ਖਮੀ ਹੋ ਗਿਆ।

 

4 COMMENTS

LEAVE A REPLY

Please enter your comment!
Please enter your name here