ਸਮਰਾਲਾ ਤੋਂ ਆਮ ਆਦਮੀ ਪਾਰਟੀ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਭਾਣਜੇ ਅਮਨਦੀਪ ਸਿੰਘ ‘ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਘਟਨਾ ਉਦੋਂ ਵਾਪਰੀ, ਜਦੋਂ ਉਹ ਖੇਤਾਂ ਵਿੱਚ ਕੰਮ ਕਰਨ ਪਹੁੰਚੇ, ਉਦੋਂ ਉੱਥੇ ਮੌਜੂਦ ਚਾਰ ਨਕਾਬਪੋਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲਾਵਰ ਕਾਰ ਵਿੱਚ ਆਏ ਸਨ ਅਤੇ ਉੱਥੇ ਹੀ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਿਆ ਹੈ ਕਿ ਉਹ ਪਿਛਲੇ 2-3 ਦਿਨਾਂ ਤੋਂ ਅਮਨਦੀਪ ਸਿੰਘ ਦੀ ਰੇਕੀ ਕਰ ਰਹੇ ਸਨ।
ਅਮਨਦੀਪ ਸਿੰਘ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਲੇ ਇਹ ਨਹੀਂ ਪਤਾ ਲੱਗਿਆ ਹੈ ਕਿ ਇਹ ਹਮਲਾ ਅਮਨਦੀਪ ‘ਤੇ ਕਿਉਂ ਕੀਤਾ ਗਿਆ ਹੈ, ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।