ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਵਾਰ ਫੇਰ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਪ੍ਰਸਿੱਧ ਗੀਤਕਾਰ ਨਿੰਮਾ ਲੋਹਾਰਕਾ ਦਾ ਦੇਹਾਂਤ ਹੋ ਗਿਆ ਹੈ। ਜਿਸ ਨਾਲ ਪੰਜਾਬੀ ਇੰਡਸਟਰੀ ਨੂੰ ਵੱਡਾ ਘਾਟਾ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਤ 500 ਤੋਂ ਵੱਧ ਗੀਤ ਲਿਖਣ ਅਤੇ 150 ਗਾਇਕਾਂ ਨੂੰ ਹਿੱਟ ਗੀਤ ਦੇਣ ਵਾਲੀ ਨਿੰਮਾ ਲੋਹਾਰਕਾ (48) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ।
ਨਿੰਮਾ ਲੋਹਾਰਕਾ ਦਾ ਪੂਰਾ ਨਾਮ ਨਿਰਮਲ ਸਿੰਘ ਸੀ। ਉਨ੍ਹਾਂ ਦਾ ਜਨਮ 24 ਮਾਰਚ, 1977 ਨੂੰ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਲੋਹਾਰਕਾ ਵਿੱਚ ਹੋਇਆ ਸੀ। ਨਿੰਮਾ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਦਲਬੀਰ ਕੌਰ ਕਿਸਾਨ ਸਨ। ਉਨ੍ਹਾਂ ਦੀ ਮੌਤ ਨੇ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।









