ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਸ਼ੁਰੂ ਹੋਈ ਸਾਈਕਲ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੀ

0
10008
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਸ਼ੁਰੂ ਹੋਈ ਸਾਈਕਲ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਗੁਰੂ ਸਾਹਿਬ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕਾ ਮਹਿਲ ਅੰਮ੍ਰਿਤਸਰ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਵਿੱਚ ਕੱਢੀ ਜਾ ਰਹੀ ਸਾਇਕਲ ਯਾਤਰਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੀ ,ਜਿੱਥੇ ਸਾਈਕਲ ਯਾਤਰਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਉਪਰੰਤ ਮਨਜੀਤ ਸਿੰਘ ਜੀਕੇ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਾਬਕਾ ਪ੍ਰਧਾਨ ਦਿੱਲੀ ਸਿੱਖ ਮੈਨੇਜਮੈਂਟ ਕਮੇਟੀ ਮਨਜੀਤ ਸਿੰਘ ਜੀ.ਕੇ ਨੇ ਮਾਝੇ ਹਲਕੇ ਵਿੱਚ ਕੀਤੇ ਜਾ ਰਹੇ ਧਰਮ ਪਰਿਵਰਤਨ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੇ ਤੱਕ ਕੁਰਬਾਨ ਕਰ ਦਿੱਤਾ। ਉਹਨਾਂ ਨੌਜਵਾਨ ਪੀੜੀ ਅਤੇ ਛੋਟੇ ਬੱਚਿਆਂ ਨੂੰ ਆਪਣੇ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਹੋਕਾ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆ ਕੇ ਛੋਟੇ ਸਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਦੇ ਦਰਸ਼ਨ ਕਰਵਾਉਣ ਦੀ ਲੋੜ ਹੈ ,ਜਿੱਥੇ ਸਹਿਬਜ਼ਾਦਿਆਂ ਵੱਲੋਂ ਸ਼ਹਾਦਤਾਂ ਪ੍ਰਾਪਤ ਕਰਕੇ ਸਿੱਖੀ ਦੀ ਨੀਂਹ ਰੱਖੀ ਗਈ ਸੀ।

ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਉਹਨਾਂ ਵੱਲੋਂ ਵਿਲੱਖਣ ਸਾਈਕਲ ਯਾਤਰਾ ਕੱਢੀ ਗਈ ਹੈ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਸ਼ੁਰੂ ਹੋ ਕੇ ਗੁਰੂ ਸਾਹਿਬ ਦੇ ਜ਼ਨਮ ਸਥਾਨ, ਗੁਰਦੁਆਰਾ ਗੁਰੂ ਕਾ ਮਹਿਲ ਅੰਮ੍ਰਿਤਸਰ ਜਾ ਕੇ ਸਮਾਪਤ ਹੋਵੇਗੀ। ਉਹਨਾਂ ਨਾਲ ਹੀ ਕਿਹਾ ਕਿ ਸਾਈਕਲ ਚਲਾਉਣ ਨਾਲ ਸਿਹਤ ਠੀਕ ਰਹੇਗੀ ,ਉੱਥੇ ਨੌਜਵਾਨ ਵਰਗ ਨੂੰ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਾਈਕਲ ਯਾਤਰਾ ਦੀ ਆਰੰਭਤਾ ਦੇ ਪਹਿਲੇ ਦਿਨ 97 ਕਿਲੋਮੀਟਰ, ਦੂਸਰੇ ਦਿਨ 120 ਕਿਲੋਮੀਟਰ ਅਤੇ ਤੀਸਰੇ ਦਿਨ 135 ਕਿਲੋਮੀਟਰ ਸਫਰ ਤੈਅ ਕੀਤਾ। ਇਸੇ ਤਰ੍ਹਾਂ ਅਗਲਾ ਪੜਾਅ ਜਾਰੀ ਰਹੇਗਾ ।

ਇਸ ਮੌਕੇ ‘ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਗੱਡੀ ਜਾ ਰਹੀ ਸਾਈਕਲ ਯਾਤਰਾ ਦਾ ਸੁਆਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਵਸੀ ਪਠਾਣਾ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਇਸ ਨਾਲ ਨੌਜਵਾਨ ਵਰਗ ਨੂੰ ਵੀ ਕਾਫੀ ਚੇਤਨਤਾ ਪੈਦਾ ਹੋਵੇਗੀ ਕਿਉਂਕਿ ਜਿੱਥੇ ਗੁਰੂ ਸਾਹਿਬਾਨ ਦੇ ਜੀਵਨ ਤੇ ਫਲਸਫੇ ਦੇ ਨਾਲ ਨਾਲ ਕੁਰਬਾਨੀਆਂ ਨੂੰ ਦਰਸਾਉਣ ਦੀ ਇਹ ਸਾਈਕਲ ਯਾਤਰਾ ਨੌਜਵਾਨ ਵਰਗ ਨੂੰ ਜਾਣੂ ਕਰਵਾਏਗੀ। ਉਥੇ ਹੀ ਵਾਤਾਵਰਨ ਨੂੰ ਸੰਭਾਲਣ ਦਾ ਸੁਨੇਹਾ ਦੇਣ ਦੇ ਨਾਲ ਨਾਲ ਨੌਜਵਾਨ ਵਰਗ ਨੂੰ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਦੂਰ ਰਹਿਣ ਦਾ ਵੀ ਸੱਦਾ ਦੇਵੇਗੀ।

 

LEAVE A REPLY

Please enter your comment!
Please enter your name here