ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਬੱਬੂ ਮਾਨ, ਮਾਂ ਚਿੰਤਪੂਰਨੀ ਸਮਾਗਮ ‘ਚ ਗਾਏ ਸ਼ਰਾਬ ਨੂੰ ਉਤਸ਼ਾਹਤ ਕਰਨ ਵਾਲੇ ਗੀਤ

0
10009
ਵਿਵਾਦਾਂ 'ਚ ਘਿਰੇ ਪੰਜਾਬੀ ਗਾਇਕ ਬੱਬੂ ਮਾਨ, ਮਾਂ ਚਿੰਤਪੂਰਨੀ ਸਮਾਗਮ 'ਚ ਗਾਏ ਸ਼ਰਾਬ ਨੂੰ ਉਤਸ਼ਾਹਤ ਕਰਨ ਵਾਲੇ ਗੀਤ

ਪੰਜਾਬੀ ਗਾਇਕ ਬੱਬੂ ਮਾਨ ਦਾ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਸ਼ੋਅ ਵਿਵਾਦਾਂ ਵਿੱਚ ਘਿਰ ਗਿਆ ਹੈ। ਉਨ੍ਹਾਂ ‘ਤੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਇਲਜ਼ਾਮ ਦੋਸ਼ ਲਗਾਇਆ ਗਿਆ ਹੈ। ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਮਾਨ ਅਤੇ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਮਾਂ ਚਿੰਤਪੂਰਨੀ ਉਤਸਵ ਦਾ ਆਯੋਜਨ ਕੀਤਾ ਗਿਆ। ਮਾਂ ਚਿੰਤਪੂਰਨੀ ਤੋਂ ਇੱਕ ਜੋਤ ਲਿਆਂਦੀ ਗਈ ਅਤੇ ਪੂਰੇ ਸੈੱਟ ਨੂੰ ਮਾਂ ਚਿੰਤਪੂਰਨੀ ਦਰਬਾਰ ਵਿੱਚ ਬਦਲ ਦਿੱਤਾ ਗਿਆ। ਬੱਬੂ ਮਾਨ ਦਾ ਸ਼ੋਅ ਵੀ ਇਸੇ ਸਟੇਜ ‘ਤੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਹਥਿਆਰਾਂ ਅਤੇ ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਏ ਦੱਸੇ ਗਏ, ਜਿਸ ‘ਤੇ ਹਿੰਦੂ ਸੰਗਠਨਾਂ ਨੇ ਇਤਰਾਜ਼ ਜਤਾਇਆ।

 

LEAVE A REPLY

Please enter your comment!
Please enter your name here