ਹਿੰਦ ਦੀ ਚਾਦਰ, ਧੰਨ-ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਪਵਿੱਤਰ ਅਗਵਾਈ ਵਿਚ ਆਰੰਭ ਹੋਇਆ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਲੇਰਕੋਟਲਾ ਵਿਖੇ ਪਹੁੰਚਿਆ, ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਨੇਜ਼ਰ ਤਰਸੇਮ ਸਿੰਘ ਬਲਿਆਲ ਅਤੇ ਹੈੱਡ ਗ੍ਰੰਥੀ ਭਾਈ ਮਹਿੰਦਰ ਸਿੰਘ ਮਾਣਕੀ ਦੀ ਅਗਵਾਈ ਵਿਚ ਭਰਵਾਂ ਸਵਾਗਤ ਕੀਤਾ ਗਿਆ ਅਤੇ ਰਾਤਰੀ ਵਿਸਰਾਮ ਉਪਰੰਤ ਇਹ ਨਗਰ ਕੀਰਤਨ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ਼ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੌਰਾਨ ਸੰਗਤਾਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਅੱਗੇ ਨਤਮਸਤਕ ਹੋ ਰਹੀਆਂ ਸਨ, ਉਥੇ ਹੀ ਇੱਕ ਵੱਡੀ ਬੱਸ ਵਿਚ ਸ਼ੁਸ਼ੋਭਿਤ ਗੁਰੂ ਸਾਹਿਬਾਨਾਂ ਦੇ ਸਾਸਤਰਾਂ ਦੇ ਵੀ ਸ਼ਰਧਾ ਭਾਵਨਾ ਨਾਲ ਦਰਸ਼ਨ ਕਰ ਰਹੀਆਂ ਹਨ, ਜਦਕਿ ਗੱਤਕਾ ਜੱਥੇ ਦੇ ਸਿੰਘ ਨੇ ਖਾਲਸਾਈ ਜੌਹਰ ਦਿਖਾ ਕੇ ਸੰਗਤਾਂ ਨੂੰ ਮੰਤਰ-ਮੁਗਤ ਕਰ ਦਿੱਤਾ।
ਸ਼ਹਿਰ ਦੇ ਗੁਰੂਘਰਾਂ, ਧਾਰਮਿਕ-ਰਾਜਸੀ ਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇਦਿਆਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਦੀ ਆਸਥਾ ਦੇ ਜੋਸ਼ ਦੇਖਦਿਆਂ ਹੀ ਬਣਦਾ ਸੀ। ਨਗਰ ਕੀਰਤਨ ਦੇ ਸਵਾਗਤ ਦੇ ਲਈ ਜਾਹਿਰਾਂ ਸੁਲੇਮਾਨ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਮਲੇਰ ਕੋਟਲਾ ਗਿਆਨੀ ਅਮਰ ਸਿੰਘ ਮਾਲਕ ਦਸਮੇਸ਼ ਕੰਬਾਈਨ ਐਮਐਲਏ ਅਤੇ ਕਈ ਅਧਿਕਾਰੀ ਮੌਜੂਦ ਸਨ।









