ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਲ ਹਨ। ਵਿਧਾਨ ਸਭਾ ਵਿੱਚ ਲਏ ਗਏ ਇਸ ਫ਼ੈਸਲੇ ਨੂੰ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧੀ ਐਲਾਨ ਕੀਤਾ ਸੀ।
ਹੁਣ ਤਿੰਨਾਂ ਤਖ਼ਤ ਵਾਲੇ ਇਨ੍ਹਾਂ ਸ਼ਹਿਰਾਂ ਵਿੱਚ ਸ਼ਰਾਬ, ਮਾਸ ਅਤੇ ਤੰਬਾਕੂ ਸਮੇਤ ਸਾਰੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਾਉਣ ਦਾ ਪ੍ਰਸਤਾਵ ਪਾਸ ਹੋਇਆ ਹੈ।
ਸਰਕਾਰ ਦਾ ਦਾਅਵਾ ਹੈ ਕਿ ਇਹ ਫ਼ੈਸਲਾ ਸੰਗਤ ਦੀ ਲੰਮੇ ਸਮੇਂ ਤੋਂ ਉਠ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਹੁਣ ਇਨ੍ਹਾਂ ਸ਼ਹਿਰਾਂ ਵਿੱਚ ਸਫਾਈ, ਸੁਰੱਖਿਆ, ਵਿਕਾਸ ਅਤੇ ਧਾਰਮਿਕ ਸੈਰ-ਸਪਾਟੇ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।









