ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

0
9658
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

 

ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਇੱਕ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਨੂੰ ਸਸ਼ਕਤੀਕਰਨ ਅਤੇ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਸੇ ਕੜੀ ਤਹਿਤ ਰਾਜ ਸਰਕਾਰ ਵੱਲੋਂ ਹੁਣ ਤੱਕ ਵਿਧਵਾ ਅਤੇ ਬੇਸਹਾਰਾ ਮਹਿਲਾਵਾਂ ਨੂੰ 895 ਕਰੋੜ ਰੁਪਏ ਤੋਂ ਵੱਧ ਦੀ ਆਰਥਿਕ ਮਦਦ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਰਾਜ ਦੀਆਂ 6 ਲੱਖ 75 ਹਜ਼ਾਰ 857 ਯੋਗ ਮਹਿਲਾਵਾਂ ਨੂੰ ਇਹ ਆਰਥਿਕ ਮਦਦ ਨਿਯਮਤ ਤੌਰ ‘ਤੇ ਦਿੱਤੀ ਜਾ ਰਹੀ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮਿਲੀ ਹੈ। ਸਰਕਾਰ ਦੀ ਇਹ ਪਹਿਲ ਮਹਿਲਾਵਾਂ ਦੇ ਰੋਜ਼ਾਨਾ ਦੇ ਜੀਵਨ ਨੂੰ ਆਸਾਨ ਬਣਾਉਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਮਹਿਲਾਵਾਂ ਆਰਥਿਕ ਤੌਰ ‘ਤੇ ਹੋਣਗੀਆਂ ਮਜ਼ਬੂਤ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਦਾ ਮਕਸਦ ਵਿਧਵਾ ਅਤੇ ਲੋੜਵੰਦ ਮਹਿਲਾਵਾਂ ਨੂੰ ਸਮਾਜਿਕ ਸੁਰੱਖਿਆ, ਸਨਮਾਨ ਅਤੇ ਆਤਮਨਿਰਭਰਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ 1170 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਪਾਰਦਰਸ਼ੀ ਅਤੇ ਸਰਲ ਪ੍ਰਕਿਰਿਆ ਰਾਹੀਂ ਸਮੇਂ ਸਿਰ ਮਦਦ ਮਿਲਦੀ ਰਹੇ। ਰਾਜ ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਮਜ਼ਬੂਤੀ ਮਿਲੇਗੀ, ਸਗੋਂ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰ ਸਕਣਗੀਆਂ।

 

LEAVE A REPLY

Please enter your comment!
Please enter your name here