Sunday, January 25, 2026
Home ਪੰਜਾਬ ਆਰ-ਡੇ ਤੋਂ ਪਹਿਲਾਂ, ਅੰਮ੍ਰਿਤਸਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੌਡਿਊਲ ਨਾਲ...

ਆਰ-ਡੇ ਤੋਂ ਪਹਿਲਾਂ, ਅੰਮ੍ਰਿਤਸਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੌਡਿਊਲ ਨਾਲ ਜੁੜੇ ਤਿੰਨ ਕਾਬੂ; ਤਿੰਨ ਪਿਸਤੌਲ ਬਰਾਮਦ ਕੀਤੇ

0
10003
ਆਰ-ਡੇ ਤੋਂ ਪਹਿਲਾਂ, ਅੰਮ੍ਰਿਤਸਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੌਡਿਊਲ ਨਾਲ ਜੁੜੇ ਤਿੰਨ ਕਾਬੂ; ਤਿੰਨ ਪਿਸਤੌਲ ਬਰਾਮਦ ਕੀਤੇ

ਗ੍ਰਿਫਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਡੀ.ਜੀ.ਪੀ.

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਮੱਦੇਨਜ਼ਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ।

ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਗਵਾਨਪੁਰ ਦੇ ਰਹਿਣ ਵਾਲੇ ਮਨੀ ਵਜੋਂ ਹੋਈ ਹੈ; ਅੰਮ੍ਰਿਤਸਰ ਦੇ ਪਿੰਡ ਵਿਛੋਆ ਦੇ ਰਹਿਣ ਵਾਲੇ ਸਹਿਜਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦੇ ਰਹਿਣ ਵਾਲੇ ਦਿਲਜਨਪ੍ਰੀਤ ਸਿੰਘ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਅਤੇ 15 ਜਿੰਦਾ ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.02 ਈ.ਟੀ.8857 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਨਾਜਾਇਜ਼ ਹਥਿਆਰਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਕਥਿਤ ਤੌਰ ‘ਤੇ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਆਪਰੇਸ਼ਨਲ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇੱਕ ਲੋੜੀਂਦੇ ਅਪਰਾਧੀ ਮਨੀ ਅਤੇ ਉਸਦੇ ਸਾਥੀਆਂ ਕੋਲ ਗੈਰ-ਕਾਨੂੰਨੀ ਹਥਿਆਰਾਂ ਦੇ ਕਬਜ਼ੇ ਵਿੱਚ ਹਨ ਅਤੇ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਮੁਹਿੰਮ ਚਲਾਈ ਅਤੇ ਜਦੋਂ ਉਹ ਅੰਮ੍ਰਿਤਸਰ-ਫਤਿਹਗੜ੍ਹ ਚੂੜੀਆਂ ਰੋਡ ‘ਤੇ ਪਿੰਡ ਮੁਰਾਦਪੁਰ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਕਾਬੂ ਕੀਤਾ।

ਜਾਣਕਾਰੀ ਅਨੁਸਾਰ ਗ੍ਰਿਫਤਾਰ ਮੁਲਜ਼ਮ ਮਨੀ ਅਕਤੂਬਰ 2025 ਵਿੱਚ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਗੈਰ ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਦਰਜ ਹੋਏ ਅਸਲਾ ਐਕਟ ਦੇ ਕੇਸ ਵਿੱਚ ਵੀ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ।

ਇਸ ਸਬੰਧੀ ਇੱਕ ਮਾਮਲਾ ਐਫ.ਆਈ.ਆਰ. 4 ਮਿਤੀ 23-01-2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here