Home ਦੇਸ਼ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ‘ਚ ਵਾਪਸੀ ‘ਤੇ ਰਾਜਾ ਵੜਿੰਗ ਨੇ ਤੋੜੀ...

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ‘ਚ ਵਾਪਸੀ ‘ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ

0
13509
ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਛੱਡ ਚੁੱਕੇ ਆਗੂਆਂ ਦੀ ਵਾਪਸੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।  ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਹਾਲ ਹੀ ਵਿੱਚ ਦਿੱਤੇ ਬਿਆਨ ਤੋਂ ਬਾਅਦ ਕੈਪਟਨ ਦੀ ਵਾਪਸੀ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਵੀ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਭੂਪਿੰਦਰ ਸਿੰਘ ਹੁੱਡਾ ਦੋਵੇਂ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਵਿਚਕਾਰ ਕਾਫ਼ੀ ਚੰਗੇ ਸਬੰਧ ਹਨ। ਦੋਵੇਂ ਪੁਰਾਣੇ ਦੋਸਤ ਹਨ ਅਤੇ ਲੰਬੇ ਸਮੇਂ ਤੱਕ ਇਕੱਠੇ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਭਵ ਹੈ ਦੋਵਾਂ ਵਿਚਾਲੇ ਗੱਲਬਾਤ ਹੋਈ ਹੋਵੇ, ਪਰ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।

ਉੱਥੇ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੁੜ ਰਾਜ ਸਭਾ ਲਈ ਨਾਮਜ਼ਦ ਨਾ ਕੀਤੇ ਜਾਣ ‘ਤੇ ਵੜਿੰਗ ਨੇ ਦਾਅਵਾ ਕੀਤਾ ਕਿ ਭਾਜਪਾ ਵਿੱਚ ਬਿੱਟੂ ਦਾ ਸਿਆਸੀ ਭਵਿੱਖ ਕਮਜ਼ੋਰ ਪੈ ਗਿਆ ਹੈ। ਇਸੇ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਦੁਬਾਰਾ ਰਾਜ ਸਭਾ ਭੇਜਣ ਦਾ ਮੌਕਾ ਨਹੀਂ ਦਿੱਤਾ।

ਇਸ ਤੋਂ ਇਲਾਵਾ ਵੜਿੰਗ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਵੀ ਭਾਜਪਾ ਨੇ ਜਲਦ ਹੀ “EX” (ਸਾਬਕਾ) ਕਰ ਦਿੱਤਾ, ਕਿਉਂਕਿ ਉਹ ਆਪਣੀ ਭੂਮਿਕਾ ਢੰਗ ਨਾਲ ਨਿਭਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਮਰਿਆਂ ਵਿੱਚ ਬੈਠ ਕੇ ਬਿਆਨ ਦੇਣ ਵਾਲੇ ਆਗੂ ਹਨ।

LEAVE A REPLY

Please enter your comment!
Please enter your name here