Friday, June 19, 2026
Home ਚੰਡੀਗੜ੍ਹ ਚੰਡੀਗੜ੍ਹ ਸੈਕਟਰ 11 ਜਾਨਕੀ ਦਾਸ ਕਤਲ ਕਾਂਡ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ...

ਚੰਡੀਗੜ੍ਹ ਸੈਕਟਰ 11 ਜਾਨਕੀ ਦਾਸ ਕਤਲ ਕਾਂਡ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਜ਼ਖਮੀ

0
151
ਚੰਡੀਗੜ੍ਹ ਸੈਕਟਰ 11 ਜਾਨਕੀ ਦਾਸ ਕਤਲ ਕਾਂਡ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਜ਼ਖਮੀ

ਚੰਡੀਗੜ੍ਹ: ਜਾਨਕੀ ਦਾਸ ਕਤਲ ਕਾਂਡ ਦਾ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਜ਼ਖਮੀ. ਅੱਜ ਸਵੇਰੇ ਚੰਡੀਗੜ੍ਹ ਦੇ ਸੈਕਟਰ-25 ਇਲਾਕੇ ਵਿੱਚ ਜਾਨਕੀ ਦਾਸ ਕਤਲ ਕਾਂਡ ਦੇ ਮੁਲਜ਼ਮਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਸੂਤਰਾਂ ਅਨੁਸਾਰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ। ਚੰਡੀਗੜ੍ਹ ਜਾਂਦੇ ਸਮੇਂ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਦੋਵੇਂ ਮੁਲਜ਼ਮ ਲੱਤਾਂ-ਪੈਰਾਂ ਵਿੱਚ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਛਾਣ ਸੰਨੀ ਮਹਿਰਾ ਅਤੇ ਆਰੀਅਨ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦੀਆਂ ਕਈ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਦੀ ਅਗਵਾਈ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਹਰਿੰਦਰ ਸੇਖੋਂ ਅਤੇ ਇੰਸਪੈਕਟਰ ਨਰਿੰਦਰ ਪਟਿਆਲ ਨੇ ਕੀਤੀ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 25 ਦੇ ਜੰਗਲੀ ਖੇਤਰ ਨੇੜੇ ਸਵੇਰੇ 5:00 ਤੋਂ 5:30 ਵਜੇ ਦੇ ਵਿਚਕਾਰ ਵਾਪਰੀ।

LEAVE A REPLY

Please enter your comment!
Please enter your name here