Home ਪੰਜਾਬ ਸ੍ਰੀ ਮੁਕਤਸਰ ਸਾਹਿਬ ‘ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ...

ਸ੍ਰੀ ਮੁਕਤਸਰ ਸਾਹਿਬ ‘ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ ‘ਤੇ ਲਾਏ ਲਾਪਰਵਾਹੀ ਦੇ ਆਰੋਪ

0
104
ਸ੍ਰੀ ਮੁਕਤਸਰ ਸਾਹਿਬ 'ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਆਰੋਪ

ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਹਿਲਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੀ ਪਛਾਣ ਸਰਬਜੀਤ ਕੌਰ ਵਾਸੀ ਕੋਟਭਾਈ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਨ ਅਤੇ ਡਾਕਟਰਾਂ ‘ਤੇ ਲਾਪਰਵਾਹੀ ਦੇ ਆਰੋਪ ਲਗਾਉਂਦਿਆਂ ਹਸਪਤਾਲ ਦੇ ਬਾਹਰ ਧਰਨਾ ਲਾ ਕੇ ਰੋਸ ਜਤਾਇਆ।

ਪਰਿਵਾਰਕ ਮੈਂਬਰਾਂ ਮੁਤਾਬਕ ਸਰਬਜੀਤ ਕੌਰ ਨੂੰ ਡਿਲਵਰੀ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਨਾਰਮਲ ਡਿਲਵਰੀ ਹੋਈ। ਬੱਚੇ ਦੇ ਜਨਮ ਤੋਂ ਬਾਅਦ ਉਸ ਦੀ ਸਿਹਤ ਅਚਾਨਕ ਵਿਗੜਨ ਲੱਗੀ। ਪਰਿਵਾਰ ਦਾ ਆਰੋਪ ਹੈ ਕਿ ਉਨ੍ਹਾਂ ਵੱਲੋਂ ਡਾਕਟਰਾਂ ਨੂੰ ਮਹਿਲਾ ਨੂੰ ਕਿਸੇ ਹੋਰ ਹਸਪਤਾਲ ਲਈ ਰੈਫਰ ਕਰਨ ਦੀ ਅਪੀਲ ਕੀਤੀ ਗਈ, ਪਰ ਸਮੇਂ ਸਿਰ ਉਚਿਤ ਕਾਰਵਾਈ ਨਹੀਂ ਕੀਤੀ ਗਈ।

ਪਰਿਵਾਰ ਮੁਤਾਬਕ ਬੀਤੀ ਰਾਤ ਸਰਬਜੀਤ ਕੌਰ ਦੀ ਹਸਪਤਾਲ ਵਿੱਚ ਹੀ ਮੌਤ ਹੋ ਗਈ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਅਸਲ ਕਾਰਨਾਂ ਅਤੇ ਲਾਪਰਵਾਹੀ ਦੇ ਆਰੋਪਾਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

 

 

LEAVE A REPLY

Please enter your comment!
Please enter your name here