Home ਪੰਜਾਬ ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ

ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ

0
1002
ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ

ਬਰਨਾਲਾ-ਰਾਏਕੋਟ ਰੋਡ ’ਤੇ ਸੈਕਰਡ ਹਾਰਟ ਸਕੂਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਕ ਕੈਂਟਰ ਅਤੇ ਸੋਨਾਲੀਕਾ ਟਰੈਕਟਰ-ਟਰਾਲੀ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਕੈਂਟਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਟਰੈਕਟਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ-1 ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ।

ਪੁਲਿਸ ਵੱਲੋਂ ਗੰਭੀਰ ਜ਼ਖ਼ਮੀ ਟਰੈਕਟਰ ਚਾਲਕ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਅਤੇ ਅਗਲੇਰੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੈਂਟਰ ਚਾਲਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਧੌਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਜਗਸੀਰ ਸਿੰਘ ਵਾਸੀ ਉਗੋਕੇ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਹਾਦਸਾਗ੍ਰਸਤ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੇਰੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਹੈ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

 

LEAVE A REPLY

Please enter your comment!
Please enter your name here