Home ਪੰਜਾਬ ਅਕਾਲੀ ਦਲ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ...

ਅਕਾਲੀ ਦਲ ਨੂੰ ਲਗਾਤਾਰ ਦੂਜਾ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ ਵਿੱਚ ਹੋਏ…

0
1006

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਜੋੜ-ਤੋੜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਸੀਨੀਅਰ ਆਗੂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਜਾਣਕਾਰੀ ਮੁਤਾਬਕ ਰੋਹਿਤ ਵੋਹਰਾ ‘ਮੋਟੂ’ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਜ਼ਿਲ੍ਹਿਆਂ ਦੇ ਇੰਚਾਰਜ ਚੌਧਰੀ ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਵੀ ਪਾਰਟੀ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਸੰਗਠਨ ਵਿੱਚ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਅਣਦੇਖੀ ਅਤੇ ਪੱਛੜੇ ਵਰਗਾਂ (ਬੀਸੀ) ਦੀ ਢੁਕਵੀਂ ਪ੍ਰਤੀਨਿਧਤਾ ਦੀ ਘਾਟ ‘ਤੇ ਨਾਰਾਜ਼ਗੀ ਪ੍ਰਗਟ ਕੀਤੀ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

 

LEAVE A REPLY

Please enter your comment!
Please enter your name here

Exit mobile version