ਤਰਨਤਾਰਨ ਦੇ ਪਿੰਡ ਭਾਈ ਲੱਧੂ ਵਿਖੇ ਜ਼ਿਮਨੀ ਝਗੜੇ ਦੇ ਚੱਲਦਿਆਂ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

0
10004
ਤਰਨਤਾਰਨ ਦੇ ਪਿੰਡ ਭਾਈ ਲੱਧੂ ਵਿਖੇ ਜ਼ਿਮਨੀ ਝਗੜੇ ਦੇ ਚੱਲਦਿਆਂ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

ਤਰਨਤਾਰਨ ਦੇ ਪਿੰਡ ਭਾਈ ਲੱਧੂ ਵਿਖੇ ਬੀਤੀ ਰਾਤ ਪੰਚਾਇਤੀ ਜ਼ਮੀਨ ਦੇ ਝਗੜੇ ਨੂੰ ਲੈ ਕੇ ਗੋਲੀ ਮਾਰਕੇ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵੱਜੋਂ ਹੋਈ ਹੈ। ਪੁਲਿਸ ਵੱਲੋਂ ਮਿਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ 2 ਲੋਕਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਕਤਲ ਲਈ ਵਰਤੀ ਗਈ 12 ਬੋਰ ਦੀ ਬੰਦੂਕ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਗੁਰਵਿੰਦਰ ਦਾ ਪਿੰਡ ਦੇ ਹੀ ਕੁਝ ਲੋਕਾਂ ਨਾਲ ਪੰਚਾਇਤੀ ਜ਼ਮੀਨ ਛੁਡਵਾਉਣ ਨੂੰ ਲੈ ਕੇ ਕੁਝ ਦਿਨ ਪਹਿਲਾਂ ਝਗੜਾ ਹੋਇਆ ਸੀ। ਉਸੇ ਹੀ ਰੰਜਿਸ਼ ਤਹਿਤ ਉਕਤ ਵਿਅਕਤੀਆਂ ਵੱਲੋਂ ਜਦੋਂ ਉਹ ਰਾਤ ਨੂੰ ਸ਼ਹਿਰ ਤੋਂ ਕੱਪੜੇ ਲੈ ਕੇ ਘਰ ਪਰਤ ਰਿਹਾ ਸੀ ਤਾਂ ਉਸਨੂੰ ਆਪਣੇ ਘਰ ਦੇ ਨੇੜੇ ਘੇਰ ਕੇ ਉਸ ‘ਤੇ ਗੋਲੀ ਚਲਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਡੀਐਸਪੀ ਪੱਟੀ ਲਵਕੇਸ਼ ਸੈਣੀ ਨੇ ਦੱਸਿਆ ਕਿ ਪੁਲਿਸ ਉਕਤ ਕਤਲ ਦੇ ਸਬੰਧ ਵਿੱਚ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਤਲ ਵਿੱਚ ਸ਼ਾਮਲ 2 ਲੋਕਾਂ ਨੂੰ ਗਿਰਫ਼ਤਾਰ ਕਰਕੇ ਉਨ੍ਹਾਂ ਕੋਲੋਂ ਕਤਲ ਵਿੱਚ ਵਰਤੀ 12 ਬੋਰ ਦੀ ਬੰਦੂਕ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ।

 

LEAVE A REPLY

Please enter your comment!
Please enter your name here