Aam Aadmi Party ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ FIR ਦਰਜ, ਭਾਜਪਾ ਆਗੂ ਨਰੇਸ਼ ਅਰੋੜਾ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ

0
70
Aam Aadmi Party ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ FIR ਦਰਜ, ਭਾਜਪਾ ਆਗੂ ਨਰੇਸ਼ ਅਰੋੜਾ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ
Spread the love

ਆਮ ਆਦਮੀ ਪਾਰਟੀ ਦੇ ਕੌਂਸਲਰ: ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਲਾਡੀ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਐਫਆਈਆਰ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦਾ ਝੰਡਾ ਸਾੜਨ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਦੱਸ ਦਈਏ ਕਿ ਬੀਜੇਪੀ ਦੇ ਬੁਲਾਰੇ ਨਰੇਸ਼ ਅਰੋੜਾ ਦੀ ਸ਼ਿਕਾਇਤ ’ਤੇ ਸੈਕਟਰ 31 ਥਾਣੇ ’ਚ ਆਮ ਆਦਮੀ ਪਾਰਟੀ ਦੇ ਕੌਂਸਲਰ ਜਸਬੀਰ ਸਿੰਘ ਲਾਡੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।

ਦਰਅਸਲ ’ਚ ਵੀਡੀਓ ’ਚ ਕੌਂਸਲਰ ਲਾਡੀ ਕਥਿਤ ਤੌਰ ’ਤੇ ਭਾਰਤੀ ਜਨਤਾ ਪਾਰਟੀ ਦਾ ਝੰਡਾ ਸਾੜਦੇ ਹੋਏ ਨਜ਼ਰ ਆ ਰਿਹਾ ਹੈ ਇਹ ਸਾਰੀ ਘਟਨਾ ਸੋਸ਼ਲਲ ਮੀਡੀਆ ’ਤੇ ਵੀ ਵਾਇਰਲ ਹੋਈ ਸੀ ਜਿਸ ਦਾ ਨੋਟਿਸ ਲੈਂਦੇ ਹੋਏ ਬੀਜੇਪੀ ਆਗੂਆਂ ਨੇ ਮੀਟਿੰਗ ਕੀਤੀ ਜਿਸ ’ਚ ਫੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਿਸ ਦੇ ਤਹਿਤ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ।

 

 

LEAVE A REPLY

Please enter your comment!
Please enter your name here