ਲੋਕਾਂ ਵੱਲੋਂ ਭਰਵਾਂ ਸਮਰਥਨ, 11 ਨਵੰਬਰ ਨੂੰ ਹਰਮੀਤ ਸੰਧੂ ਦੀ ਵੱਡੀ ਜਿੱਤ ਯਕੀਨੀ ਬਣਾਉਣ ਦਾ ਭਰੋਸਾ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੇੜੇ ਆਉਂਦੇ ਹੀ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਯਤਨ ਦੇ ਤਹਿਤ ‘ਆਪ’ ਦੇ ਮਹਿਲਾ ਵਿੰਗ ਨੇ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ‘ਚ ਪ੍ਰਚਾਰ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ।
‘ਆਪ’ ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵਲੰਟੀਅਰਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੁਹਿੰਮ ਦੌਰਾਨ ਉਨ੍ਹਾਂ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਜ਼ਿਮਨੀ ਚੋਣ ‘ਚ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਸਮਰਥਨ ਕਰਨ ਦੀ ਅਪੀਲ ਕੀਤੀ |
ਇਸ ਡੋਰ-ਟੂ-ਡੋਰ ਮੁਹਿੰਮ ਦੌਰਾਨ ਮਹਿਲਾ ਵਿੰਗ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ‘ਆਪ’ ਟੀਮ ‘ਤੇ ਪੂਰਾ ਭਰੋਸਾ ਪ੍ਰਗਟਾਉਂਦਿਆਂ ਲੋਕਾਂ ਨੇ ਭਰੋਸਾ ਦਿੱਤਾ ਕਿ ਉਹ 11 ਨਵੰਬਰ ਨੂੰ ‘ਆਪ’ ਨੂੰ ਵੋਟਾਂ ਪਾਉਣਗੇ।ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ ਨੂੰ ਵੱਡੇ ਫਰਕ ਨਾਲ ਜਿੱਤ ਕੇ ਵਿਧਾਨ ਸਭਾ ‘ਚ ਭੇਜਣਗੇ।









