Home ਦੇਸ਼ SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ...

SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

0
1011
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਵੇਂ ਚੋਣਾਂ ਦਾ ਐਲਾਨ ਹਾਲੇ ਨਹੀਂ ਹੋਇਆ, ਪਰ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਅਤੇ ਇੱਕ-ਦੂਜੇ ‘ਤੇ ਸਿਆਸੀ ਹਮਲੇ ਵੀ ਕੀਤੇ ਜਾ ਰਹੇ ਹਨ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਗਠਜੋੜ ਤੋਂ ਬਾਅਦ ਹੁਣ ਕਾਂਗਰਸ ਦੇ ਵੀ ਚੋਣਾਂ ਵਿੱਚ ਗਠਜੋੜ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਮੌਜੂਦਾ ਸਿਆਸੀ ਹਾਲਾਤਾਂ ਵਿੱਚ ਕੁਝ ਵੀ ਖਾਰਜ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਗਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਹੀ ਲਵੇਗੀ। ਉਨ੍ਹਾਂ ਸੰਕੇਤ ਦਿੱਤੇ ਕਿ ਕਾਂਗਰਸ ਪੰਜਾਬ ਵਿੱਚ ਸੀਪੀਆਈ ਅਤੇ ਸੀਪੀਐਮ ਵਰਗੀਆਂ ਖੱਬੇ ਪੱਖੀ ਪਾਰਟੀਆਂ ਨਾਲ ਵੀ ਚੋਣਾਂ ਦੌਰਾਨ ਤਾਲਮੇਲ ਦੀਆਂ ਸੰਭਾਵਨਾਵਾਂ ਦੇਖ ਸਕਦੀ ਹੈ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਚੋਣਾਂ ਧਾਰਮਿਕ ਕਥਾਵਾਂ ਕਰਵਾਉਣ ਨਾਲ ਨਹੀਂ ਜਿੱਤੀਆਂ ਜਾਂਦੀਆਂ। ਉਨ੍ਹਾਂ ਪਠਾਨਕੋਟ ਵਿੱਚ ‘ਆਪ’ ਆਗੂ ਵੱਲੋਂ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਕਥਾ ਕਰਵਾਉਣ ਦੇ ਮਾਮਲੇ ‘ਤੇ ਵੀ ਸਵਾਲ ਚੁੱਕੇ।

ਉੱਧਰ, ਪ੍ਰਤਾਪ ਸਿੰਘ ਬਾਜਵਾ ਨੇ ਵੀ ਕਾਂਗਰਸ ਨੂੰ ਜਲਦ ਉਮੀਦਵਾਰਾਂ ਦੀ ਚੋਣ ਕਰਕੇ ਐਲਾਨ ਕਰਨ ਦੀ ਸਲਾਹ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਹੋਰ ਕਿਹੜੇ ਸਿਆਸੀ ਸਮੀਕਰਨ ਬਣਦੇ ਹਨ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

 

LEAVE A REPLY

Please enter your comment!
Please enter your name here