Home ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ ਸਾਥੀਆਂ ਸਣੇ ਪਾਰਟੀ ‘ਚ ਹੋਏ ਸ਼ਾਮਲ,

0
1003

 

ਗੁਰਦਾਸਪੁਰ: ਪੰਜਾਬ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀ ਹੋਰ ਵੀ ਮਜ਼ਬੂਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਚੰਦਰ ਭਾਨ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 40 ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਗੁਰਪ੍ਰੀਤ ਸਿੰਘ ਗੁਰਮੁਖ ਸਿੰਘ ਆਸਟਰੇਲੀਆ ਵੱਲੋਂ ਕਰਵਾਈ ਗਈ ਮੀਟਿੰਗ ਦੌਰਾਨ ਇਨ੍ਹਾਂ ਪਰਿਵਾਰਾਂ ਨੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜਿਆ।

ਕਈ ਲੋਕਾਂ ਨੇ ਫੜਿਆ ਪਾਰਟੀ ਦਾ ਪੱਲਾ

ਇਸ ਮੌਕੇ ਸਾਬਕਾ ਵਿਧਾਨ ਸਭਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਈਆ ਅਤੇ ਹਲਕਾ ਇੰਚਾਰਜ ਰੇਨੂੰ ਕਸ਼ਅਪ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਨ੍ਹਾਂ ਆਗੂਆਂ ਦੀ ਅਗਵਾਈ ਹੇਠ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਜਾਣੋ ਕੀ ਬੋਲੇ ਪੰਜਾਬ ਪੱਧਰੀ ਆਗੂ

ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਪੰਜਾਬ ਪੱਧਰੀ ਆਗੂ ਦਿਨੇਸ਼ ਬੱਬੂ ਨੇ ਕਿਹਾ ਕਿ ਭਾਜਪਾ ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ ਸਹੀ ਲੀਹਾਂ ’ਤੇ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਵਾਦ, ਲੁੱਟਾਂ-ਖੋਹਾਂ ਅਤੇ ਹਿੰਸਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਇਨ੍ਹਾਂ ਹਾਲਾਤ ਨੂੰ ਸੁਧਾਰਨ ਲਈ ਸਮਰੱਥ ਹੈ।

ਭਾਜਪਾ ਨੂੰ ਮਿਲ ਰਿਹਾ ਭਰਵਾਂ ਸਮਰਥਨ

ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਈਆ ਨੇ ਕਿਹਾ ਕਿ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਨੌਜਵਾਨ ਵਰਗ ਵੱਲੋਂ ਭਾਜਪਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਚੰਦਰ ਭਾਨ ਵਿੱਚ ਹੋਈ ਇਸ ਮੀਟਿੰਗ ਦੌਰਾਨ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਪਾਰਟੀ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਅਖੀਰ ਵਿੱਚ ਗੁਰਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਨੇ ਮੀਟਿੰਗ ਵਿੱਚ ਪਹੁੰਚੇ ਸਾਰੇ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪਿੰਡ ਵਾਸੀਆਂ, ਇਲਾਕੇ ਦੇ ਲੋਕਾਂ ਅਤੇ ਭਾਜਪਾ ਦੇ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਆਗੂਆਂ ਦਾ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

LEAVE A REPLY

Please enter your comment!
Please enter your name here

Exit mobile version