ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦਿਹਾਤੀ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਮੁਬਾਰਕਪੁਰ ਵਿੱਚ, ਇੱਕ ਘਰ ਦੇ ਬਾਹਰ ਖੜੀ ਕਾਰ ‘ਤੇ 3 ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਘਰ ਦਾ ਮਾਲਕ ਬਾਹਰ ਆਇਆ ਅਤੇ ਦੋਸ਼ੀ ਨੇ ਉਸ ‘ਤੇ ਵੀ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਉਸਨੇ ਘਰ ਦੇ ਅੰਦਰ ਜਾ ਕੇ ਆਪਣੀ ਜਾਨ ਬਚਾਈ।
ਇਸ ਦੌਰਾਨ ਗੋਲੀ ਕਾਰ ਨੂੰ ਲੱਗੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਿਸ ਅਤੇ ਕਰਤਾਰਪੁਰ ਦੇ ਡੀਐਸਪੀ ਕੁੰਵਰ ਵਿਜੇਪਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੂੰ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਮਿਲੇ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ 3 ਦੋਸ਼ੀ ਦਿਖਾਈ ਦੇ ਰਹੇ ਹਨ।