ਬਠਿੰਡਾ ‘ਚ ASI ‘ਤੇ ਹਮਲਾ; ਦੋ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਅਟੈਕ, ਮੌਕੇ ਤੋਂ ਹੋਏ ਫਰਾਰ, ਮੱਚਿਆ

3
1458
ਬਠਿੰਡਾ 'ਚ ASI 'ਤੇ ਹਮਲਾ; ਦੋ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਅਟੈਕ, ਮੌਕੇ ਤੋਂ ਹੋਏ ਫਰਾਰ, ਮੱਚਿਆ

ਬਠਿੰਡਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਏ.ਐੱਸ.ਆਈ ਨੂੰ ਕੁੱਝ ਬਦਮਾਸ਼ਾਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਿਸ ਮੁਲਾਜ਼ਮ ਬਾਈਕ ਚੋਰ ਨੂੰ ਫੜਨ ਗਏ, ਜਿੱਥੇ ਇਨ੍ਹਾਂ ਬਦਮਾਸ਼ਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਇਸ ਅਟੈਕ ਦੇ ਵਿੱਚ ਪੁਲਿਸ ਕਰਮੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਕੈਨਾਲ ਏਰੀਆ ਥਾਣੇ ਵਿੱਚ ਤਾਇਨਾਤ ਏ.ਐੱਸ.ਆਈ. ਨਰਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਕੁਝ ਬਦਮਾਸ਼ ਬਾਈਕ ਚੋਰੀ ਕਰਕੇ ਭੱਜ ਰਹੇ ਹਨ। ਜਦੋਂ ਏ.ਐੱਸ.ਆਈ. ਨੇ ਸ਼ੱਕੀ ਬਾਈਕ ‘ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਵਿੱਚੋਂ ਇੱਕ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਇਸ ਹਮਲੇ ਵਿੱਚ ਏ.ਐੱਸ.ਆਈ. ਦੀ ਬਾਂਹ ‘ਤੇ ਗੰਭੀਰ ਸੱਟ ਲੱਗ ਗਈ। ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਘਟਨਾਸਥਲ ਦਾ ਜਾਇਜ਼ਾ ਲਿਆ ਅਤੇ ਦੋਸ਼ੀਆਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਿਵਲ ਹਸਪਤਾਲ ਦੇ ਡਾ. ਸੁਮਿਤ ਮਹਾਜਨ ਦੇ ਅਨੁਸਾਰ ਜ਼ਖ਼ਮੀ ਏ.ਐੱਸ.ਆਈ. ਦਾ ਇਲਾਜ ਚੱਲ ਰਿਹਾ ਹੈ। ਐਸ.ਪੀ. ਸਿਟੀ ਨਰਿੰਦਰ ਸਿੰਘ ਵੀ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈ ਚੁੱਕੇ ਹਨ।

 

3 COMMENTS

LEAVE A REPLY

Please enter your comment!
Please enter your name here