Patiala Jail ’ਚ ਸਾਬਕਾ ਪੁਲਿਸ ਅਧਿਕਾਰੀਆਂ ’ਤੇ ਹਮਲਾ; ਜੇਲ ’ਚ ਬੰਦ ਮੁਲਜ਼ਮ ਨੇ ਸਾਬਕਾ DSP ਗੁਰਬਚਨ ਸਿੰਘ ਸਣੇ ਤਿੰਨ ਨੂੰ ਕੀਤਾ ਗੰਭੀਰ ਜ਼ਖਮੀ

0
2126

ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਸੀਬੀਆਈ ਮਾਮਲੇ ’ਚ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ ਅਤੇ ਇੰਸਪੈਕਟਰ ਉੱਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ  ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ’ਤੇ ਹਮਲਾ ਕੀਤਾ ਗਿਆ ਹੈ। ਜਿਨ੍ਹਾਂ ਨੂੰ ਜ਼ਖਮੀ ਹਾਲਤ ’ਚ ਰਜਿੰਦਰ ਹਾਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਸੂਰੀ ਕਤਲਕਾਂਡ ਮਾਮਲੇ ’ਚ ਹਵਾਲਾਤੀ ਸੰਦੀਪ ਸਿੰਘ ਸੰਨੀ ਵੱਲੋਂ ਰਾਡ ਨਾਲ ਇਨ੍ਹਾਂ ਸਾਬਕਾ ਅਧਿਕਾਰੀਆਂ ਉੱਤੇ ਹਮਲਾ ਕੀਤਾ ਗਿਆ ਹੈ।

ਦੱਸ ਦਈਏ ਕਿ ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਹ ਜੇਰੇ ਇਲਾਜ ਹਨ। ਇਹ ਪੂਰਾ ਮਾਮਲਾ ਦੁਪਹਿਰ 12 ਵਜੇ ਦੇ ਕਰੀਬ ਦਾ ਦੱਸਿਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here