ਸ਼ੰਭੂ ਬੈਰੀਅਰ ਨੇੜੇ ਰੇਲਵੇ ਟਰੈਕ ‘ਤੇ 27 ਅਪ੍ਰੈਲ 2026 ਨੂੰ ਹੋਏ ਬਲਾਸਟ ਮਾਮਲੇ ਵਿੱਚ ਐੱਨਆਈਏ ਨੇ ਨਾਮਜ਼ਦ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫ਼ਤਾਰ ਕੀਤਾ। ਉਸ ਨੂੰ ਵਿਸ਼ੇਸ਼ ਐੱਨਆਈਏ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 8 ਦਿਨਾਂ ਦੇ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ।
