Home ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਅਕਾਲੀ ਆਗੂ ਭਾਜਪਾ ‘ਚ ਸ਼ਾਮਲ;...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਅਕਾਲੀ ਆਗੂ ਭਾਜਪਾ ‘ਚ ਸ਼ਾਮਲ; ਸਿਆਸੀ ਜਗਤ ‘ਚ ਮੱਚੀ ਹਲਚਲ…

0
20622

 


ਸ਼੍ਰੋਮਣੀ ਅਕਾਲੀ ਦਲ: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸਵੇਰੇ ਉਨ੍ਹਾਂ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿੱਚ ਸ਼ਾਮਲ ਕਰਵਾਉਣ ਜਾ ਰਹੇ ਹਨ।

ਭਾਜਪਾ ਆਗੂ ਵਿਨੀਤ ਜੋਸ਼ੀ ਦੇ ਅਨੁਸਾਰ, ਜਗਦੀਪ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਰਾਜਨੀਤੀ ਵਿੱਚ ਸ਼ਾਮਲ ਰਹੀਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਨੇ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਫਤਿਹਗੜ੍ਹ ਸਾਹਿਬ ਤੋਂ 2012 ਅਤੇ 2022 ਦੀਆਂ ਚੋਣਾਂ ਵੀ ਲੜੀਆਂ।

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਅਤੇ ਮੰਤਰੀ ਰਵਨੀਤ ਬਿੱਟੂ ਰਹਿਣਗੇ ਮੌਜੂਦ

ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚ ਸ਼ਾਮਲ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੌਜੂਦ ਰਹਿਣਗੇ।

 

 

LEAVE A REPLY

Please enter your comment!
Please enter your name here

Exit mobile version