ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ, ਮੁਹਾਲੀ ਅਦਾਲਤ ’ਚ ਕੀਤਾ ਜਾਵੇਗਾ ਪੇਸ਼

0
2235

ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦੇ ਲਾਈਵ ਅਪਡੇਟਸ ਵਿੱਚ ਪੇਸ਼ ਕੀਤਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਮਜੀਠੀਆ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਹੈ। ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ।

ਦੱਸ ਦਈਏ ਕਿ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ ਇਲਜ਼ਾਮਾਂ ਦੀ ਪੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਅੱਜ ਦੀ ਸੁਣਵਾਈ ਵਿੱਚ ਅਦਾਲਤ ਫੈਸਲਾ ਕਰੇਗੀ ਕਿ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ ਜਾਵੇ ਜਾਂ ਉਨ੍ਹਾਂ ਨੂੰ  ਜ਼ਮਾਨਤ ਦਿੱਤੀ ਜਾਵੇ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਉਨ੍ਹਾਂ ਦੀ ਹਿਰਾਸਤ ਵਧਾਉਣ ਦੀ ਮੰਗ ਕਰ ਸਕਦਾ ਹੈ ਤਾਂ ਜੋ ਪੁੱਛਗਿੱਛ ਨੂੰ ਅੱਗੇ ਵਧਾਇਆ ਜਾ ਸਕੇ।

ਦੂਜੇ ਪਾਸੇ ਮੁਹਾਲੀ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਦੀ ਪੇਸ਼ੀ ਨੂੰ ਲੈ ਕੇ ਅੱਜ ਫਿਰ ਤੋਂ ਮੋਗਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਹੋਇਆ ਹੈ। ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ, ਜਿਲਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੀਨੀਅਰ ਅਕਾਲੀ ਆਗੂ ਅਤੇ ਪਰਸੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਸਨਮੁਖ ਭਾਰਤੀ ਪੱਤੋ ਅਤੇ ਰਜਿੰਦਰ ਸਿੰਘ ਡੱਲਾ ਦੇ ਦਰਜਨਾਂ ਹੋਰ ਆਗੂਆਂ ਦੇ ਘਰਾਂ ਵਿੱਚ ਸਵੇਰੇ 4 ਵਜੇ ਪੁੱਜੀ ਪੁਲਿਸ ਆਗੂਆਂ ਨੂੰ ਘਰਾਂ ਵਿੱਚ ਹੀ ਡਿਟੇਨ ਕੀਤਾ ।

ਕਾਬਿਲੇਗੌਰ ਹੈ ਕਿ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਹੈ। ਅਕਾਲੀ ਦਲ ਇਸਨੂੰ ਸਿਆਸੀ ਬਦਲਾਖੋਰੀ ਦੱਸ ਰਿਹਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਬਿਨਾਂ ਕਿਸੇ ਦਬਾਅ ਦੇ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਬਿਕਰਮ ਮਜੀਠੀਆ ਪਹਿਲਾਂ ਵੀ ਡਰੱਗਜ਼ ਮਾਮਲੇ ਵਿੱਚ ਲੰਬੇ ਸਮੇਂ ਤੋਂ ਜਾਂਚ ਅਧੀਨ ਹਨ। ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਉਨ੍ਹਾਂ ਨੂੰ ਫਿਰ ਸਿਆਸੀ ਅਤੇ ਕਾਨੂੰਨੀ ਮੁਸੀਬਤ ਵਿੱਚ ਪਾ ਦਿੱਤਾ ਹੈ।

 

LEAVE A REPLY

Please enter your comment!
Please enter your name here