Home ਪੰਜਾਬ ਦੀਵਾਲੀ ‘ਤੇ ਨਵਾਂ ਮੋਟਰਸਾਈਕਲ ਲਿਆ, ਕੁਝ ਦਿਨਾਂ ਬਾਅਦ ਹੀ ਵਾਪਰਿਆ ਦਰਦਨਾਕ ਹਾਦਸਾ,...

ਦੀਵਾਲੀ ‘ਤੇ ਨਵਾਂ ਮੋਟਰਸਾਈਕਲ ਲਿਆ, ਕੁਝ ਦਿਨਾਂ ਬਾਅਦ ਹੀ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ

0
1050

ਕਪੂਰਥਲਾ ਦੇ ਨਡਾਲਾ-ਸੁਭਾਨਪੁਰ ਰੋਡ ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਨਡਾਲਾ ਵਿਖੇ ਸ਼ਰਮਾ ਪੈਟਰੋਲ ਪੰਪ ਦੇ ਸਾਹਮਣੇ ਮਿੱਟੀ ਨਾਲ ਭਰੇ ਟਿੱਪਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮੋਟਰਸਾਈਕਲ ਦੇ ਪਿੱਛੇ ਬੈਠੇ 25 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਲਾ ਰਿਹਾ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਟਿੱਪਰ ਨੰਬਰ PB-06-V-5107 ਨਡਾਲਾ ਚੌਕ ਤੋਂ ਸੁਭਾਨਪੁਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਟਿੱਪਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਸੜਕ ‘ਤੇ ਡਿੱਗ ਪਏ ਅਤੇ ਟਿੱਪਰ ਮੋਟਰਸਾਈਕਲ ਸਮੇਤ ਉਨ੍ਹਾਂ ਨੂੰ ਕਰੀਬ 40 ਤੋਂ 50 ਫੁੱਟ ਤੱਕ ਘੜੀਸਦਾ ਲੈ ਗਿਆ।

ਇਸ ਹਾਦਸੇ ਵਿੱਚ ਰਜਿੰਦਰ ਸਿੰਘ (25), ਪੁੱਤਰ ਪਿਆਰਾ ਸਿੰਘ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਜਦਕਿ ਮੋਟਰਸਾਈਕਲ ਚਲਾ ਰਿਹਾ ਰਾਹੁਲ, ਪੁੱਤਰ ਮਨਜੀਤ ਸਿੰਘ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਪਿੰਡ ਹੈਬਤਪੁਰ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਮੋਟਰਸਾਈਕਲ ਨੌਜਵਾਨ ਨੇ ਦੀਵਾਲੀ ਵਾਲੇ ਦਿਨ ਹੀ ਖ਼ਰੀਦਿਆ ਸੀ।

ਜ਼ਖ਼ਮੀ ਰਾਹੁਲ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਰਾਹੁਲ ਮੁਤਾਬਕ ਉਹ ਆਪਣੇ ਦੋਸਤ ਨਾਲ ਸੁਭਾਨਪੁਰ ਵੱਲ ਜਾ ਰਿਹਾ ਸੀ, ਜਦੋਂ ਪਿੱਛੋਂ ਆ ਰਹੇ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਨੌਨਿਹਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ ਸੀ ਅਤੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਉੱਧਰ ਨਡਾਲਾ ਪੁਲਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਮ੍ਰਿਤਕ ਦੇ ਚਾਚਾ ਧਰਮਿੰਦਰ ਕੁਮਾਰ ਨੇ ਪ੍ਰਸ਼ਾਸਨ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਦਿਨ ਵੇਲੇ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ ਹੈ, ਪਰ ਇਸ ਦੇ ਬਾਵਜੂਦ ਟਿੱਪਰ ਲਗਾਤਾਰ ਸੜਕਾਂ ‘ਤੇ ਚੱਲ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੋ ਐਂਟਰੀ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਅੱਗੇ ਤੋਂ ਅਜਿਹੇ ਹਾਦਸਿਆਂ ਵਿੱਚ ਕਿਸੇ ਹੋਰ ਪਰਿਵਾਰ ਦਾ ਚਿਰਾਗ ਨਾ ਬੁਝੇ।

World News TV — ਸਹੀ ਅਤੇ ਤਾਜ਼ਾ ਜਾਣਕਾਰੀ।

LEAVE A REPLY

Please enter your comment!
Please enter your name here

Exit mobile version