CM ਦੇ ਜ਼ਿਲ੍ਹੇ ਦਾ ਬੁਰਾ ਹਾਲ ! DC ਦਫ਼ਤਰ ਸਾਹਮਣੇ ਹਥਿਆਰਾਂ ਦੀ ਦੁਕਾਨ ਵਿੱਚ ਚੋਰੀ

0
100078
CM ਦੇ ਜ਼ਿਲ੍ਹੇ ਦਾ ਬੁਰਾ ਹਾਲ ! DC ਦਫ਼ਤਰ ਸਾਹਮਣੇ ਹਥਿਆਰਾਂ ਦੀ ਦੁਕਾਨ ਵਿੱਚ ਚੋਰੀ

ਸੰਗਰੂਰ ਵਿੱਚ ਹਥਿਆਰਾਂ ਦੀ ਦੁਕਾਨ ਵਿੱਚ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਦੇ ਆਧਾਰ ਉੱਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁਲਿਸ ਵਾਲਿਆਂ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਬਾਬਤ ਐਸਐਸਪੀ ਸੰਗਰੂਰ ਸਤਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਸਵੇਰੇ ਹੀ ਜਾਣਕਾਰੀ ਮਿਲੀ ਸੀ ਕਿ ਅਸਲਾ ਲਾਈਸੈਂਸ ਦੀ ਦੁਕਾਨ ਦੇ ਉੱਪਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਤੋਂ ਬਾਅਦ ਸਾਡੀ ਟੀਮ ਲਗਾਤਾਰ ਇਸ ਦੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਨੂੰ ਜਾਂਚਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਸਾਹਮਣੇ ਆਵੇਗਾ ਕਿ ਕਿੰਨਾ ਅਸਲਾ ਚੋਰੀ ਹੋਇਆ ਹੈ। ਸ਼ੁਰੂਆਤੀ ਜਾਂਚ ਵਿੱਚ ਦੋ ਚੋਰਾਂ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਸਾਹਮਣੇ ਆਈਆਂ ਹਨ ਤੇ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਪਤਾ ਲਾਇਆ ਜਾ ਸਕੇ ਕਿ ਇਸ ਵਿੱਚ ਹੋਰ ਕੌਣ ਸ਼ਾਮਲ ਹੈ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ  ਅਸਲਾ ਲਾਈਸੈਂਸ ਦੁਕਾਨ ਦੇ ਲਈ ਜਿਹੜੀਆਂ ਗਾਈਡਲਾਈਨ ਜਾਰੀ ਕੀਤੀਆਂ ਜਾਂਦੀਆਂ ਹਨ ਕਿ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ?

ਇਸ ਮੌਕੇ ਅਸਲਾ ਲਾਈਸੈਂਸ ਦੁਕਾਨ ਦੇ ਮਾਲਕ ਚੰਚਲ ਗੋਇਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਹੀ ਉਹਨਾਂ ਨੂੰ ਪਤਾ ਲੱਗਿਆ ਕਿ ਉਹਨਾਂ ਦੀ ਦੁਕਾਨ ਦੇ ਉੱਪਰ ਚੋਰੀ ਹੋਈ ਹੈ।

 

LEAVE A REPLY

Please enter your comment!
Please enter your name here