CM ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਸੂਬਾ ਵਾਸੀਆਂ

0
100011
CM ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਸੂਬਾ ਵਾਸੀਆਂ

 

ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਸਿੱਖ ਮਹਾਰਾਜਾ ਰਣਜੀਤ ਸਿੰਘ ਦਾ ਅੱਜ ਜਨਮ ਦਿਹਾੜਾ ਹੈ। ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ। ਦੱਸਣਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।

ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਉੱਤੇ ਅੱਜ ਵੱਖ-ਵੱਖ ਸਿਆਸੀ ਆਗੂਆਂ ਨੇ ਟਵੀਟ ਕਰ ਕੇ ਸੂਬਾਂ ਵਾਸੀਆਂ ਨੂੰ ਉਹਨਾਂ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (13 ਨਵੰਬਰ) ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਾਸ ਅੰਦਾਜ਼ ਵਿੱਚ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਦਿਆਂ ਲਿਖਿਆ- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ….

 ਬਿਕਰਮ ਮਜੀਠੀਆ ਨੇ ਵੀ ਦਿੱਤੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਵੀ ਦਿੱਤੀ ਪੰਜਾਬ ਦੀ ਜਨਤਾ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਹੈ। ਉਹਨਾਂ  ਸੋਸ਼ਲ ਮੀਡੀਆ ਉੱਤੇ ਲਿਖਿਆ – ਸ਼ੇਰ ਏ ਪੰਜਾਬ ਮਹਾਨ ਨਾਇਕ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਮੁਬਾਰਕਾਂ ਹੋਣ ਜੀ।

 

LEAVE A REPLY

Please enter your comment!
Please enter your name here